ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ
Published : Jun 2, 2023, 3:46 pm IST
Updated : Jun 2, 2023, 3:46 pm IST
SHARE ARTICLE
photo
photo

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ

 

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ

ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ

ਚੰਡੀਗੜ੍ਹ/ਨੰਗਲ : ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ।

photo

ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ।

photo

ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ।

photo

ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement