ਅਬੋਹਰ 'ਚ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਬਰਾਮਦ ਹੋਈ ਲਾਸ਼
Published : Jun 2, 2023, 12:54 pm IST
Updated : Jun 2, 2023, 12:54 pm IST
SHARE ARTICLE
photo
photo

ਆਤਮਹੱਤਿਆ-ਹਾਦਸਾ, ਦੋਵੇਂ ਐਂਗਲਾਂ ਤੋਂ ਜਾਂਚ ਕਰੇਗੀ ਪੁਲਿਸ

 

ਅਬੋਹਰ : ਪੰਜਾਬ ਦੇ ਅਬੋਹਰ ਸ਼ਹਿਰ ਦੀ ਪੁਲਿਸ ਨੇ ਪਿਛਲੇ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਹੈ। ਹਨੂੰਮਾਨਗੜ੍ਹ ਬਾਈਪਾਸ ਨੇੜੇ ਮਲੂਕਪੁਰਾ ਰਜਬਾਹੇ ਤੋਂ ਲਾਸ਼ ਬਰਾਮਦ ਹੋਈ। ਪੁਲਿਸ ਨੇ ਨਰਸੇਵਾ ਨਰਾਇਣ ਸੇਵਾ ਵਲੰਟੀਅਰਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ 'ਚੋਂ ਕੱਢ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਨੌਜਵਾਨ ਨੇ ਖ਼ੁਦਕੁਸ਼ੀ ਕੀਤੀ ਹੈ ਜਾਂ ਕੋਈ ਹਾਦਸਾ ਵਾਪਰਿਆ ਹੈ, ਪੁਲਿਸ ਮਾਮਲੇ ਦੀ ਦੋਵਾਂ ਪਹਿਲੂਆਂ ਤੋਂ ਜਾਂਚ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਸਾਊਥ ਐਵੀਨਿਊ ਗਲੀ ਨੰਬਰ 12 ਵਜੋਂ ਹੋਈ ਹੈ, ਜੋ ਪ੍ਰਕਾਸ਼ ਮੈਡੀਕਲ ਏਜੰਸੀ ਵਿਚ ਕੰਮ ਕਰਦਾ ਸੀ। ਮੰਗਲਵਾਰ ਦੁਪਹਿਰ ਨੂੰ ਉਹ ਏਜੰਸੀ ਦੇ ਮਾਲਕ ਨੂੰ ਸੂਚਿਤ ਕਰਨ ਤੋਂ ਬਾਅਦ ਦੁਪਹਿਰ ਦਾ ਖਾਣਾ ਖਾਣ ਲਈ ਆਪਣੇ ਮੋਟਰਸਾਈਕਲ (ਪੀ.ਬੀ.15ਡਬਲਯੂ-9104) 'ਤੇ ਨਿਕਲਿਆ ਪਰ ਨਾ ਤਾਂ ਘਰ ਪਹੁੰਚਿਆ ਅਤੇ ਨਾ ਹੀ ਏਜੰਸੀ ਵਾਪਸ ਗਿਆ। ਪੁਲਿਸ ਨੂੰ ਗੁੰਮਸ਼ੁਦਗੀ ਦੀ ਸ਼ਿਕਾਇਤ ਦਿਤੀ।

ਜਾਂਚ ਦੌਰਾਨ ਪੁਲਿਸ ਨੂੰ ਵੀਰਵਾਰ ਨੂੰ ਸੁਨੀਲ ਦੀ ਬਾਈਕ ਪਿੰਡ ਕਾਲਾ ਟਿੱਬਾ ਨੇੜੇ ਲੰਘਦੀ ਨਹਿਰ ਦੇ ਕੰਢੇ ਖੜ੍ਹੀ ਮਿਲੀ। ਇਸ ਤੋਂ ਬਾਅਦ ਰਿਸ਼ਤੇਦਾਰਾਂ ਅਤੇ ਪੁਲਿਸ ਨੇ ਉਸ ਦੀ ਨਹਿਰ ਵਿਚ ਭਾਲ ਸ਼ੁਰੂ ਕਰ ਦਿਤੀ। ਵੀਰਵਾਰ ਦੇਰ ਸ਼ਾਮ ਉਸ ਦੀ ਲਾਸ਼ ਨਹਿਰ ਵਿਚੋਂ ਮਿਲੀ। ਲਾਸ਼ ਦੀ ਸੂਚਨਾ ਮਿਲਦੇ ਹੀ ਨਰਸੇਵਾ ਨਰਾਇਣ ਸੇਵਾ ਦੇ ਸੇਵਾਦਾਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿਤੀ।

ਥਾਣਾ ਸਿਟੀ ਦੇ ਇੰਚਾਰਜ ਸੰਜੀਵ ਤਰਮਾਲਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪਰਿਵਾਰ ਨੂੰ ਬੁਲਾਇਆ ਗਿਆ ਅਤੇ ਲਾਸ਼ ਦੀ ਪਛਾਣ ਕੀਤੀ ਗਈ। ਇਸ ਤੋਂ ਬਾਅਦ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement