Kapurthala News: ਕਪੂਰਥਲਾ 'ਚ ਵੋਟ ਪਾਉਣ ਤੋਂ ਬਾਅਦ ਵਿਅਕਤੀ ਦੀ ਮੌਤ, ਪੋਲਿੰਗ ਕੇਂਦਰ ਦੇ ਬਾਹਰ ਹੋਇਆ ਬੇਹੋਸ਼
Published : Jun 2, 2024, 12:19 pm IST
Updated : Jun 2, 2024, 12:51 pm IST
SHARE ARTICLE
A person died after voting in  Kapurthala News in punjabi
A person died after voting in Kapurthala News in punjabi

Kapurthala News: ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

A person died after voting in  Kapurthala News in punjabi: ਕਪੂਰਥਲਾ ਦੇ ਪਿੰਡ ਕਾਂਜਲੀ ਵਿਚ ਇਕ ਬੂਥ ਵਿਚ ਵੋਟ ਪਾ ਕੇ ਘਰ ਪਰਤਦੇ ਸਮੇਂ ਇਕ 60 ਸਾਲਾ ਵਿਅਕਤੀ ਪੋਲਿੰਗ ਬੂਥ ਦੇ ਬਾਹਰ ਡਿੱਗ ਕੇ ਬੇਹੋਸ਼ ਹੋ ਗਿਆ। ਪਿੰਡ ਕਾਂਜਲੀ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਨੇ ਉਸ ਨੂੰ ਤੁਰੰਤ ਆਪਣੀ ਕਾਰ ਵਿੱਚ ਸੁਭਾਨਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲੈ ਕੇ ਗਏ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 60 ਸਾਲਾ ਹਰਬੰਸ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕਾਂਜਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Sheetal Angural: ਚੋਣਾਂ ਤੋਂ ਤੁਰੰਤ ਬਾਅਦ ਜਲੰਧਰ 'ਚ ਵੱਡੀ ਉਥਲ-ਪੁਥਲ, ਵਿਧਾਇਕ ਸ਼ੀਤਲ ਅੰਗੁਰਾਲ ਨੇ ਵਾਪਸ ਲਿਆ ਅਸਤੀਫਾ 

ਮ੍ਰਿਤਕ ਵਿਅਕਤੀ ਦੇ ਗੁਆਂਢੀ ਬਲਜੀਤ ਸਿੰਘ ਕਾਂਜਲੀ ਨੇ ਦੱਸਿਆ ਕਿ ਮ੍ਰਿਤਕ ਅੰਗਹੀਣ ਯੂਨੀਅਨ ਦਾ ਮੁਖੀ ਸੀ ਅਤੇ ਖੇਤੀ ਦੇ ਨਾਲ-ਨਾਲ ਉਹ ਅੰਮ੍ਰਿਤ ਬਾਜ਼ਾਰ ਵਿਚ ਸੈਂਟਰ ਵੀ ਚਲਾਉਂਦਾ ਸੀ। ਮ੍ਰਿਤਕ ਦੇ ਦੋ ਪੁੱਤਰ ਹਨ। ਇੱਕ ਪੁੱਤਰ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ।

ਇਹ ਵੀ ਪੜ੍ਹੋ: Kabaddi player Nirbhay Hathur: ਖੇਡ ਜਗਤ ਤੋਂ ਦੁਖਦਾਈ ਖਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨਿਰਭੈ ਹਠੂਰ ਦੀ ਹੋਈ ਮੌਤ 

ਪਿੰਡ ਵਾਸੀਆਂ ਅਨੁਸਾਰ ਹਰਬੰਸ ਸਿੰਘ ਬਹੁਤ ਹੀ ਮਿਲਣਸਾਰ ਸੁਭਾਅ ਦੇ ਮਾਲਕ ਸਨ ਅਤੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿੰਦੇ ਸਨ। ਮਰਨ ਤੋਂ ਪਹਿਲਾਂ ਉਸ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਸੀ। ਪਿੰਡ ਵਾਸੀਆਂ ਅਨੁਸਾਰ ਸ਼ਨੀਵਾਰ ਨੂੰ ਜਦੋਂ ਉਹ ਆਪਣੀ ਵੋਟ ਪਾਉਣ ਲਈ ਬਾਹਰ ਗਏ ਤਾਂ ਕਾਫੀ ਗਰਮੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਤਾਪਮਾਨ 40 ਡਿਗਰੀ ਦੇ ਕਰੀਬ ਸੀ। ਗਰਮੀ ਕਾਰਨ ਉਹ ਬੇਹੋਸ਼ ਹੋ ਗਿਆ। ਜਦੋਂ ਉਸ ਨੂੰ ਇਲਾਜ ਲਈ ਲਿਜਾਇਆ ਗਿਆ ਤਾਂ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੇਰ ਸ਼ਾਮ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

(For more Punjabi news apart from A person died after voting in  Kapurthala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement