Ludhiana News: ਲੁਧਿਆਣਾ 'ਚ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Published : Jun 2, 2024, 6:47 pm IST
Updated : Jun 2, 2024, 6:47 pm IST
SHARE ARTICLE
A terrible fire broke out in a showroom in Ludhiana News in punjabi
A terrible fire broke out in a showroom in Ludhiana News in punjabi

Ludhiana News: ਫਾਇਰ ਬ੍ਰਿਗੇਡ ਦੀ ਟੀਮ ਵਲੋਂ ਬਚਾਅ ਕਾਰਜ ਜਾਰੀ

A terrible fire broke out in a showroom in Ludhiana News in punjabi : ਲੁਧਿਆਣਾ ਵਿਚ ਆਰਤੀ ਚੌਕ ਨੇੜੇ ਇੱਕ ਹਾਰਡਵੇਅਰ ਸ਼ੋਅਰੂਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਸ਼ੋਅਰੂਮ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਆਸ-ਪਾਸ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਵਿਚੋਂ ਸਾਮਾਨ ਕੱਢਣਾ ਸ਼ੁਰੂ ਕਰ ਦਿਤਾ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ।

ਇਹ ਵੀ ਪੜ੍ਹੋ: Fazilka Hospital News: ਫਾਜ਼ਿਲਕਾ ਹਸਪਤਾਲ ਵਿਚ ਗਰਮੀ ਨਾਲ ਮਰੀਜ਼ਾਂ ਦਾ ਬੁਰਾ ਹਾਲ, ਨਹੀਂ ਮਿਲ ਰਿਹਾ ਪੀਣ ਵਾਸਤੇ ਠੰਢਾ ਪਾਣੀ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਅਸ਼ੋਕਾ ਹਾਰਡਵੇਅਰ ਕਿਚਨ ਸ਼ੋਅਰੂਮ ਦੀ ਦੁਕਾਨ ਦੀ ਦੂਜੀ ਮੰਜ਼ਿਲ ’ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਆਰਤੀ ਚੌਕ ਧੂੰਏਂ ਨਾਲ ਭਰ ਗਿਆ। ਅੱਗ ਲੱਗਣ ਕਾਰਨ ਦੂਜੀ ਮੰਜ਼ਿਲ ਬੁਰੀ ਤਰ੍ਹਾਂ ਸੜ ਗਈ। ਕੁਝ ਹੀ ਸਮੇਂ ਵਿਚ ਅੱਗ ਜ਼ਮੀਨੀ ਮੰਜ਼ਿਲ ਤੱਕ ਪਹੁੰਚ ਗਈ।

ਇਹ ਵੀ ਪੜ੍ਹੋ: Punjab Lok Sabha Election: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ 

ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 3:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਉਹ ਕੁਝ ਦੇਰ 'ਚ ਮੌਕੇ 'ਤੇ ਪਹੁੰਚ ਗਏ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 5 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। 150 ਫੁੱਟ ਤੋਂ ਵੱਧ ਉੱਚੀ ਪੌੜੀ ਵਾਲੀ ਵਿਸ਼ੇਸ਼ ਗੱਡੀ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਇਮਾਰਤ ਦੀ ਉਚਾਈ ਜ਼ਿਆਦਾ ਹੋਣ ਕਾਰਨ ਵਿਸ਼ੇਸ਼ ਵਾਹਨ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A terrible fire broke out in a showroom in Ludhiana News in punjabi , stay tuned to Rozana Spokesman)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement