Anmol Gagan Mann Marriage: 'ਆਪ' ਮੰਤਰੀ ਅਨਮੋਲ ਗਗਨ ਮਾਨ ਦਾ 16 ਜੂਨ ਨੂੰ ਹੋਵੇਗਾ ਵਿਆਹ, ਲਾੜਾ ਪੇਸ਼ੇ ਵਜੋਂ ਵਕੀਲ

By : GAGANDEEP

Published : Jun 2, 2024, 1:45 pm IST
Updated : Jun 2, 2024, 7:37 pm IST
SHARE ARTICLE
'AAP' minister Anmol Gagan Mann will get married News in punjabi
'AAP' minister Anmol Gagan Mann will get married News in punjabi

Anmol Gagan Mann Marriage: ਜ਼ੀਰਕਪੁਰ ਦੇ ਪੈਲਸ 'ਚ ਹੋਣਗੀਆਂ ਵਿਆਹ ਦੀਆਂ ਰਸਮਾਂ

'AAP' minister Anmol Gagan Mann will get married News in punjabi : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਮੰਤਰੀ 16 ਜੂਨ ਨੂੰ ਆਪਣਾ ਗ੍ਰਹਿਸਤੀ ਜੀਵਨ ਸ਼ੁਰੂ ਕਰਨਗੇ।

ਕੈਬਨਿਟ ਮੰਤਰੀ ਮਾਨ ਦਾ ਵਿਆਹ 16 ਜੂਨ ਨੂੰ ਵਿਆਹ ਨਿਸ਼ਚਿਤ ਹੋਇਆ ਹੈ। ਲਾੜਾ ਸੋਹੀ ਪ੍ਰਵਾਰ ਨਾਲ ਸੰਬੰਧਿਤ ਹੈ ਤੇ ਅੱਜ ਕੱਲ੍ਹ ਚੰਡੀਗੜ੍ਹ ਹੀ ਰਹਿ ਰਿਹਾ ਹੈ। ਲਾੜਾ ਸ਼ਾਹਬਾਜ਼ ਸਿੰਘ ਪੇਸ਼ੇ ਵਜੋਂ ਵਕੀਲ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿੱਥੇ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਇਸ ਤੋਂ ਇਲਾਵਾ ਕਈ ਵਿਧਾਇਕਾਂ ਦੇ ਵਿਆਹ ਵੀ ਹੋ ਚੁੱਕੇ ਹਨ।

ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਸਾਲ 2022 ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੀ। ਇਸ ਦੇ ਨਾਲ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ।

 ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਹੈ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ।

(For more Punjabi news apart from 'AAP' minister Anmol Gagan Mann will get married News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement