
Gurdaspur News : ਇੱਕੋਂ ਪਰਿਵਾਰ ਦੇ 5 ਜੀਅ ਹੋਏ ਜ਼ਖ਼ਮੀ
Gurdaspur News : ਗੁਰਦਾਸਪੁਰ- ਹਿਮਾਚਲ ਪ੍ਰਦੇਸ਼ ਤੋਂ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਿਸ ਆ ਰਹੇ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੀ ਕਾਰ ਗੁਰਦਾਸਪੁਰ ਨੇੜੇ ਦੁਰਘਟਨਾਗ੍ਰਸਤ ਹੋ ਗਈ। ਜਿਸ ਕਾਰਨ ਪਰਿਵਾਰ ਦੇ 5 ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਦਿੰਦਿਆਂ ਪਰਿਵਾਰ ਦੇ ਮੈਂਬਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਿਤਾ, ਮਾਤਾ ,ਭੈਣ ਅਤੇ ਭਨੇਵੇਂ ਨਾਲ ਨੂਰਪੁਰ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਹੇ ਸੀ ਕਿ ਜਦੋਂ ਬਰਿਆਰ ਬਾਈਪਾਸ ਤੇ ਮੋੜ ਮੁੜਨ ਲੱਗੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਖੱਡੇ ਵਿੱਚ ਡਿੱਗ ਗਈ। ਜਿਸ ਕਾਰਨ ਕਾਰ ਦੇ ਏਅਰ ਬੈਗ ਖੁੱਲ ਗਏ। ਹਾਦਸੇ ਵਿੱਚ ਉਹਨਾਂ ਦੀ ਮਾਤਾ ਮੰਜੂ ਦੇਵੀ ,ਭੈਣ ਸ਼ੈਲੀ ਅਤੇ ਭਾਂਜਾ ਆਕਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਜਦ ਕਿ ਉਹ ਅਤੇ ਉਸਦੇ ਪਿਤਾ ਪ੍ਰੇਮ ਪ੍ਰਕਾਸ਼ ਦੇ ਮਮੂਲੀ ਸੱਟਾਂ ਲੱਗੀਆਂ ਹਨ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਐਂਬੂਲੈਂਸ ਮੰਗਵਾ ਕੇ ਹਸਪਤਾਲ ਪਹੁੰਚਾਇਆ ਗਿਆ।
ਦੂਜੇ ਪਾਸੇ ਸੜਕ ਸੁਰੱਖਿਆ ਫੋਰਸ ਦੇ ਏਐਸਆਈ ਸੁਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਬਾਈਪਾਸ ਦੇ ਮੋੜ ਤੇ ਇੱਕ ਵੈਗਨਾਰ ਕਾਰ ਹਾਦਸਾ ਗ੍ਰਸਤ ਹੋ ਗਈ ਹੈ। ਮੌਕੇ ’ਤੇ ਪਹੁੰਚ ਕੇ ਘਰ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ। ਦੁਰਘਟਨਾ ਵਿੱਚ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋਏ ਹਨ।
(For more news apart from balance family car returning after bowing down from religious place was disturbed News in Punjabi, stay tuned to Rozana Spokesman)