Fazilka Hospital News: ਫਾਜ਼ਿਲਕਾ ਹਸਪਤਾਲ ਵਿਚ ਗਰਮੀ ਨਾਲ ਮਰੀਜ਼ਾਂ ਦਾ ਬੁਰਾ ਹਾਲ, ਨਹੀਂ ਮਿਲ ਰਿਹਾ ਪੀਣ ਵਾਸਤੇ ਠੰਢਾ ਪਾਣੀ

By : GAGANDEEP

Published : Jun 2, 2024, 4:52 pm IST
Updated : Jun 2, 2024, 4:52 pm IST
SHARE ARTICLE
Cold drinking water is not available in Fazilka Hospital
Cold drinking water is not available in Fazilka Hospital

Fazilka Hospital News: ਸਿਵਲ ਹਸਪਤਾਲ 'ਚ ਆਰ.ਓ ਬੰਦ, ਮਰੀਜ਼ ਪ੍ਰੇਸ਼ਾਨ

Cold drinking water is not available in Fazilka Hospital: ਫ਼ਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਮਰੀਜ਼ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਇੱਥੇ ਲਗਾਏ ਆਰ.ਓ ਵਿੱਚ ਅਕਸਰ ਪਾਣੀ ਨਹੀਂ ਆਉਂਦਾ। ਇਸ ਤੋਂ ਇਲਾਵਾ ਜੇਕਰ ਇਨ੍ਹਾਂ ਆਰ.ਓਜ਼ ਵਿੱਚ ਪਾਣੀ ਆਉਂਦਾ ਹੈ ਤਾਂ ਇਹ ਵੀ ਪੀਣ ਯੋਗ ਨਹੀਂ ਹੈ, ਜਿਸ ਕਾਰਨ ਇੱਥੇ ਆਉਣ ਵਾਲੇ ਮਰੀਜ਼ ਪੀਣ ਵਾਲੇ ਸਾਫ਼ ਪਾਣੀ ਨੂੰ ਤਰਸ ਰਹੇ ਹਨ।

ਇਹ ਵੀ ਪੜ੍ਹੋ: Saka Neela Tara: ਜੇ ਦਰਬਾਰ ਸਾਹਿਬ 'ਤੇ ਹਮਲਾ ਹੋਇਆ ਤਾਂ ਲੋਹੇ ਦੇ ਚਣੇ ਚਬਵਾ ਦਿਆਂਗੇ- ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ 

ਲੋਕਾਂ ਦਾ ਕਹਿਣਾ ਹੈ ਕਿ ਅੱਗ ਵਰਾਉਂਦੀ ਗਰਮੀ ਵਿੱਚ ਪਾਣੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਪਾਣੀ ਤੋਂ ਬਿਨਾਂ ਕੋਈ ਵੀ ਮਨੁੱਖ ਜਿਉਂਦਾ ਨਹੀਂ ਰਹਿ ਸਕਦਾ। ਪ੍ਰਸ਼ਾਸਨ ਵੱਲੋਂ ਇਸ ਭਿਆਨਕ ਗਰਮੀ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਡਾਕਟਰ ਹਰ ਵਿਅਕਤੀ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ ਦੀ ਹਦਾਇਤ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ: Fazilka News: ਭਿਆਨਕ ਗਰਮੀ ਵਿਚ ਕਿਸਾਨ ਨੇ ਇਨਸਾਨੀਅਤ ਦੀ ਕਾਇਮ ਕੀਤੀ ਮਿਸਾਲ, ਖੇਤ ਵਿਚ ਪਏ ਆਂਡਿਆਂ ਲਈ ਬੋਰੀ ਨਾਲ ਕੀਤੀ ਛਾਂ  

ਦੂਜੇ ਪਾਸੇ ਸਿਵਲ ਹਸਪਤਾਲ ਫਾਜ਼ਿਲਕਾ ਵਿਚ ਪੀਣ ਵਾਲੇ ਸਾਫ਼ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। ਇੱਥੇ ਲੱਗੇ ਆਰ.ਓਜ਼ ਵੀ ਬੰਦ ਪਏ ਹਨ। ਇਨ੍ਹਾਂ ਆਰ.ਓਜ਼ ਤੋਂ ਦਿੱਤਾ ਜਾਣ ਵਾਲਾ ਪਾਣੀ ਵੀ ਪੀਣ ਯੋਗ ਨਹੀਂ ਹੈ। ਜਿਸ ਕਾਰਨ ਮਰੀਜ਼ਾਂ ਨੂੰ ਠੀਕ ਰੱਖਣ ਦੀ ਬਜਾਏ ਇਹ ਪਾਣੀ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ।
ਐਸ.ਐਮ.ਓ ਡਾ. ਰੋਹਿਤ ਗੋਇਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਰ.ਓ. ਨੂੰ ਚਾਲੂ ਕਰਵਾ ਦਿਤਾ ਗਿਆ। ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਆਰ.ਓ. ਵਿੱਚ ਮੌਜੂਦ ਪਾਣੀ ਪੀਣ ਯੋਗ ਨਹੀਂ ਹੈ ਤਾਂ ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Cold drinking water is not available in Fazilka Hospital, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement