Patiala News: ਪਟਿਆਲਾ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੰਡਾਸੀ ਮਾਰ ਕੇ ਕਿਸਾਨ ਦਾ ਕਤ.ਲ
Published : Jun 2, 2024, 12:42 pm IST
Updated : Jun 2, 2024, 12:51 pm IST
SHARE ARTICLE
Farmer's murder in  Patiala News in punjabi
Farmer's murder in Patiala News in punjabi

Patiala News: ਖੇਤ 'ਚ ਖੂਨ ਨਾਲ ਲੱਥਪੱਥ ਮਿਲੀ ਲਾਸ਼

Farmer's murder in  Patiala News in punjabi: ਜ਼ਮੀਨੀ ਵਿਵਾਦ ਦੇ ਚੱਲਦਿਆਂ ਪਟਿਆਲਾ ਦੇ ਪੱਤਣ ਦੇ ਰਹਿਣ ਵਾਲੇ ਇੱਕ ਵਿਅਕਤੀ ਦਾ ਗੰਡਾਸੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਮ੍ਰਿਤਕ ਨੂੰ ਖੂਨ ਨਾਲ ਲਥਪਥ ਹਾਲਤ ਵਿੱਚ ਖੇਤ ਵਿੱਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: Kapurthala News: ਕਪੂਰਥਲਾ 'ਚ ਵੋਟ ਪਾਉਣ ਤੋਂ ਬਾਅਦ ਵਿਅਕਤੀ ਦੀ ਮੌਤ, ਪੋਲਿੰਗ ਕੇਂਦਰ ਦੇ ਬਾਹਰ ਹੋਇਆ ਬੇਹੋਸ਼

ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਮੇਘ ਸਿੰਘ ਵਾਸੀ ਪਿੰਡ ਹਮਝੇੜੀ ਵਜੋਂ ਹੋਈ ਹੈ। ਹਮਲਾਵਰਾਂ ਦੀ ਗਿਣਤੀ 10 ਤੋਂ ਵੱਧ ਦੱਸੀ ਜਾ ਰਹੀ ਹੈ। ਕੁਝ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਜਦਕਿ ਬਾਕੀਆਂ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Sheetal Angural: ਚੋਣਾਂ ਤੋਂ ਤੁਰੰਤ ਬਾਅਦ ਜਲੰਧਰ 'ਚ ਵੱਡੀ ਉਥਲ-ਪੁਥਲ, ਵਿਧਾਇਕ ਸ਼ੀਤਲ ਅੰਗੁਰਾਲ ਨੇ ਵਾਪਸ ਲਿਆ ਅਸਤੀਫਾ

ਪੁਲਿਸ ਅਨੁਸਾਰ ਮ੍ਰਿਤਕ ਮੇਘ ਸਿੰਘ ਬਾਈਕ ’ਤੇ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਆਇਆ। ਬੀਤੀ ਸ਼ਾਮ ਕਿਸੇ ਰਾਹਗੀਰ ਨੇ ਫੋਨ ਕਰਕੇ ਪਰਿਵਾਰ ਨੂੰ ਸੂਚਨਾ ਦਿੱਤੀ ਕਿ ਮੇਘ ਸਿੰਘ ਜ਼ਖ਼ਮੀ ਹਾਲਤ ਵਿੱਚ ਖੇਤਾਂ ਵਿੱਚ ਪਿਆ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਮੇਘ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਰਿਵਾਰ ਦੇ ਬਿਆਨਾਂ 'ਤੇ 10 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Farmer's murder in  Patiala News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement