Fatehgarh Sahib Train Accident : ਫਤਿਹਗੜ੍ਹ ਸਾਹਿਬ ’ਚ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਪ੍ਰਭਾਵਿਤ , 7 ਟਰੇਨਾਂ ਰੱਦ, ਕਈ ਰੂਟ ਬਦਲੇ

By : BALJINDERK

Published : Jun 2, 2024, 1:07 pm IST
Updated : Jun 2, 2024, 1:07 pm IST
SHARE ARTICLE
Fatehgarh Sahib Train Accident
Fatehgarh Sahib Train Accident

Fatehgarh Sahib Train Accident : ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ

Fatehgarh Sahib Train Accident : ਸ੍ਰੀ ਫਤਿਹਗੜ੍ਹ ਸਾਹਿਬ -ਸ੍ਰੀ ਫਤਿਹਗੜ੍ਹ ਸਾਹਿਬ ’ਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116, ਮਾਤਾ ਵੈਸ਼ਨੂੰ ਦੇਵੀ ਕੱਟੜਾ-01991234876 ਜਲੰਧਰ ਕੈਂਟ -7888825887  'ਤੇ ਜਾਣਕਾਰੀ ਲਈ ਜਾ ਸਕਦੀ ਹੈ।

ਇਹ ਵੀ ਪੜੋ:Mumbai News : ਮੁੰਬਈ ਦੀ ਇਕ ਬਹੁਮੰਜ਼ਿਲਾ ਇਮਾਰਤ 'ਚ ਲੱਗੀ ਅੱਗ 'ਤੇ ਤਿੰਨ ਘੰਟਿਆਂ 'ਚ ਪਾਇਆ ਕਾਬੂ 

ਇਸ ਰੇਲ ਹਾਦਸੇ ’ਚ 51 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਸ ਦੀ ਜਾਣਕਾਰੀ ਰੇਲਵੇ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਰੇਲਵੇ ਮੁਤਾਬਕ ਰਾਜਪੁਰਾ, ਪਟਿਆਲਾ ਅਤੇ ਧੂਰੀ ਤੋਂ ਜਾਣ ਵਾਲੀਆਂ ਰੇਲ ਗੱਡੀਆਂ ਦਾ ਰੂਟ ਬਦਲ ਦਿੱਤਾ ਗਿਆ ਹੈ। ਕੁਝ ਹੋਰ ਟਰੇਨਾਂ ਨੂੰ ਵੀ ਚੰਡੀਗੜ੍ਹ ਦੇ ਰਸਤੇ ਡਾਇਵਰਟ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਕੋਲੇ ਨਾਲ ਲੱਦੀ ਰੇਲਗੱਡੀ ਸਮਰਪਿਤ ਫਰੇਟ ਕੋਰੀਡੋਰ ਦੇ ਨਿਊ ਸਰਹਿੰਦ ਸਟੇਸ਼ਨ 'ਤੇ ਖੜ੍ਹੀ ਸੀ, ਜਿਸ ਨੂੰ ਰੋਪੜ ਭੇਜਿਆ ਜਾਣਾ ਸੀ। ਇਸੇ ਟ੍ਰੈਕ 'ਤੇ ਇਕ ਹੋਰ ਕੋਲੇ ਨਾਲ ਭਰੀ ਰੇਲ ਗੱਡੀ ਪਿੱਛੇ ਤੋਂ ਆਈ ਅਤੇ ਪਹਿਲਾਂ ਤੋਂ ਖੜ੍ਹੀ ਕੋਲੇ ਦੀ ਮਾਲ ਗੱਡੀ ਨਾਲ ਟਕਰਾ ਗਈ। ਇਸ ਕਾਰਨ ਮਾਲ ਗੱਡੀ ਦਾ ਇੰਜਣ ਪਲਟ ਗਿਆ।

ਇਹ ਵੀ ਪੜੋ:Air India -ਏਅਰ ਇੰਡੀਆ ਦੀ ਦਿੱਲੀ-ਵੈਨਕੂਵਰ ਫਲਾਈਟ 22 ਘੰਟੇ ਦੀ ਦੇਰੀ ਤੋਂ ਬਾਅਦ ਹੋਈ ਰਵਾਨਾ 

ਇਸ ਦੌਰਾਨ ਕੋਲਕਾਤਾ-ਅੰਮ੍ਰਿਤਸਰ ਸਪੈਸ਼ਲ ਸਮਰ ਐਕਸਪ੍ਰੈਸ (04681) ਅੰਬਾਲਾ ਤੋਂ ਲੁਧਿਆਣਾ ਵੱਲ ਜਾਣ ਲਈ ਰਵਾਨਾ ਹੋਈ। ਜਦੋਂ ਇਹ ਟਰੇਨ ਨਿਊ ਸਰਹਿੰਦ ਸਟੇਸ਼ਨ ਨੇੜੇ ਪਹੁੰਚੀ ਤਾਂ ਇਸ ਦੀ ਰਫ਼ਤਾਰ ਧੀਮੀ ਸੀ। ਇਸ ਦੌਰਾਨ ਦੋ ਮਾਲ ਗੱਡੀਆਂ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਜਦੋਂ ਇੰਜਣ ਪਲਟ ਗਿਆ ਤਾਂ ਇਹ ਯਾਤਰੀ ਟਰੇਨ ਨਾਲ ਟਕਰਾ ਗਿਆ। ਅੰਬਾਲਾ ਡਿਵੀਜ਼ਨ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ ਅਤੇ ਹੋਰ ਰੇਲਵੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਵਿੱਚ ਲੱਗੇ ਹੋਏ ਹਨ।

(For more news apart from train accident in Fatehgarh Sahib, 51 trains affected, 7 trains cancel, many routes were changed News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement