ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲੋਂ ਸਨਮਾਨ ਨਹੀਂ ਲੈਣਗੇ
Published : Jun 2, 2025, 2:59 pm IST
Updated : Jun 2, 2025, 2:59 pm IST
SHARE ARTICLE
Big news from sources, Jarnail Singh Bhindranwale's son Giani Kuldeep Singh will not accept honors from Gargajj
Big news from sources, Jarnail Singh Bhindranwale's son Giani Kuldeep Singh will not accept honors from Gargajj

ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਣ ਦੀ ਅਪੀਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦਾ ਮੁੱਦਾ ਦਿਨੋ-ਦਿਨ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 20ਵੀਂ ਸਦੀ ਦੇ ਮਹਾਨ ਸਿੱਖ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਸੀ, ਦੇ ਪੁੱਤਰ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਗਿਆਨੀ ਕੁਲਦੀਪ ਸਿੰਘ ਗੜਗੱਜ 6 ਜੂਨ, 1984 ਨੂੰ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਪ੍ਰੋਗਰਾਮ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਕਿਸੇ ਵੀ ਹਾਲਤ ਵਿੱਚ ਇਹ ਸਨਮਾਨ ਸਵੀਕਾਰ ਨਹੀਂ ਕਰਨਗੇ।

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਿਆ ਜਾਵੇ। ਜੇਕਰ ਗੜਗੱਜ ਉਨ੍ਹਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਕਿਸੇ ਵੀ ਹਾਲਤ ਵਿੱਚ ਇਹ ਸਨਮਾਨ ਸਵੀਕਾਰ ਨਹੀਂ ਕਰਨਗੇ। ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ, ਦਲ ਖਾਲਸਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਘੱਲੂਘਾਰੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿਧਾਂਤਹੀਣ ਥੋਪੇ ਜਾਣ ਕਾਰਨ ਪੰਥ ਵੱਲੋਂ ਰੱਦ ਕੀਤੇ ਗਏ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਕਿਸੇ ਵੀ ਹਾਲਤ ਵਿੱਚ ਸੰਦੇਸ਼ ਪੜ੍ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਣ ਦਾ ਐਲਾਨ ਕੀਤਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement