Jalandhar News : ਫਿਲੌਰ ’ਚ ਡਾ. ਭੀਮ ਰਾਉ ਅੰਬੇਦਕਰ ਦੇ ਬੁੱਤ ਨਾਲ ਹੋਈ ਮੁੜ ਛੇੜਖ਼ਾਨੀ 
Published : Jun 2, 2025, 2:16 pm IST
Updated : Jun 2, 2025, 2:16 pm IST
SHARE ARTICLE
Dr. Bhimrao Ambedkar's statue vandalized again in Phillaur Latest News in Punjabi
Dr. Bhimrao Ambedkar's statue vandalized again in Phillaur Latest News in Punjabi

Jalandhar News : ਪਿੰਡ ਨੰਗਲ ’ਚ ਅਣਪਛਾਤਿਆਂ ਨੇ ਬੁੱਤ ’ਤੇ ਕੀਤੀ ਕਾਲੀ ਸਪ੍ਰੇਅ 

Dr. Bhimrao Ambedkar's statue vandalized again in Phillaur Latest News in Punjabi : ਜਲੰਧਰ ਦੇ ਫਿਲੌਰ ਵਿਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਮੁੜ ਡਾ. ਬਾਬਾ ਸਾਹਿਬ ਭੀਮਰਾਉ ਅੰਬੇਦਕਰ ਦੇ ਬੁੱਤ ਨਾਲ ਛੇੜਖ਼ਾਨੀ ਕੀਤੀ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ। 

ਦਰਅਸਲ, ਅਣਪਛਾਤੇ ਲੋਕਾਂ ਨੇ ਬੁੱਤ 'ਤੇ ਕਾਲੀ ਸਪ੍ਰੇਅ (ਕਾਲਾ ਪੇਂਟ) ਛਿੜਕ ਦਿਤਾ ਤੇ ਨੇੜਲੇ ਸਰਕਾਰੀ ਸਕੂਲ 'ਤੇ 'ਸਿੱਖਸ ਫ਼ਾਰ ਜਸਟਿਸ' ਦੇ ਨਾਹਰੇ ਵੀ ਲਿਖੇ ਗਏ। ਇਸ ਦੇ ਨਾਲ ਹੀ ਘਟਨਾ ਦੀ ਇਕ ਵੀਡੀਉ ਵੀ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਟੋਪੀ ਪਹਿਨ ਕੇ ਅਪਣਾ ਮੂੰਹ ਢੱਕ ਕੇ ਬਾਬਾ ਸਾਹਿਬ ਦੇ ਬੁੱਤ 'ਤੇ ਸਪ੍ਰੇਅ ਕਰਦਾ ਦਿਖਾਈ ਦੇ ਰਿਹਾ ਹੈ। 

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਸੀਸੀਟੀਵੀ ਫ਼ੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement