Fatehgarh Churian Accident News: ਥਾਰ ਤੇ ਬੁਲਟ ਮੋਟਰਸਾਈਕਲ ਦੀ ਟੱਕਰ ਦੌਰਾਨ ਧਮਾਕਾ, ਮੁੰਡੇ ਦੀ ਮੌਕੇ ’ਤੇ ਮੌਤ
Published : Jun 2, 2025, 7:12 am IST
Updated : Jun 2, 2025, 7:49 am IST
SHARE ARTICLE
Fatehgarh Churian Accident News in punjabi
Fatehgarh Churian Accident News in punjabi

ਸੁਖਮਨਪ੍ਰੀਤ ਦਸਵੀਂ ਕਲਾਸ ਵਿਚ ਫਸਟ ਕਲਾਸ ਡਿਵੀਜ਼ਨ ਨਾਲ ਪਾਸ ਹੋਣ ਤੋਂ ਬਾਅਦ ਪੀ.ਟੀ.ਈ. ਦੀਆਂ ਕਲਾਸਾਂ ਲਾਉਣ ਲਈ ਅੰਮ੍ਰਿਤਸਰ ਜਾਂਦਾ ਸੀ

 Fatehgarh Churian Accident News in punjabi : ਬੀਤੀ ਰਾਤ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਸਮਰਾਏ ਦੇ ਮੁੰਡੇ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਮਨਪ੍ਰੀਤ ਸਿੰਘ (16) ਪੁੱਤਰ ਮੇਜਰ ਸਿੰਘ ਗਿਆਰਵੀਂ ’ਚ ਪੜ੍ਹਦਾ ਸੀ।

ਜਾਣਕਾਰੀ ਅਨੁਸਾਰ ਬੁਲੇਟ ਦੀ ਥਾਰ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਵੱਡਾ ਬਲਾਸਟ ਹੋਣ ਕਾਰਨ ਅੱਗ ਲੱਗ ਗਈ ਅਤੇ ਸੁਖਮਨਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦਸਿਆ ਗਿਆ ਹੈ ਕਿ ਸੁਖਮਨਪ੍ਰੀਤ ਦਸਵੀਂ ਕਲਾਸ ਵਿਚ ਫਸਟ ਕਲਾਸ ਡਿਵੀਜ਼ਨ ਨਾਲ ਪਾਸ ਹੋਣ ਤੋਂ ਬਾਅਦ ਪੀ.ਟੀ.ਈ. ਦੀਆਂ ਕਲਾਸਾਂ ਲਾਉਣ ਲਈ ਅੰਮ੍ਰਿਤਸਰ ਜਾਂਦਾ ਸੀ।

ਇਸ ਸਬੰਧੀ ਸੁਖਮਨਪ੍ਰੀਤ ਦੇ ਚਾਚਾ ਜਸਵਿੰਦਰ ਸਿੰਘ ਅਤੇ ਪਿੰਡ ਸਮਰਾਏ ਦੇ ਸਰਪੰਚ ਸ਼ਰਨਜੀਤ ਸਿੰਘ ਨੇ ਦਸਿਆ ਕਿ ਸੁਖਮਨਪ੍ਰੀਤ ਸਿੰਘ ਅਪਣੇ ਬੁਲਟ ਮੋਟਰਸਾਈਕਲ ’ਤੇ ਰਾਤ 9 ਵਜੇ ਦੇ ਕਰੀਬ ਪਿੰਡ ਸਮਾਰਏ ਤੋਂ ਅਮ੍ਰਿਤਸਰ ਵਾਲੇ ਪਾਸੇ ਪਿੰਡ ਬੱਲ ਕਲਾਂ ਆਪਣੇ ਰਿਸ਼ਤੇਦਾਰਾਂ ਕੋਲ ਜਾ ਰਿਹਾ ਸੀ, ਜਦ ਉਹ ਪਿੰਡ ਸੋਹੀਆਂ ਦੇ ਅੱਡੇ ਨਜ਼ਦੀਕ ਪਹੁੰਚਿਆ ਤਾਂ ਅੱਗਿਉਂ ਆ ਰਹੀ ਥਾਰ ਨੇ ਜ਼ੋਰਦਾਰ ਟੱਕਰ ਮਾਰ ਦਿਤੀ, ਜਿਸ ਨਾਲ ਇਕ ਜ਼ੋਰਦਾਰ ਧਮਾਕਾ ਹੋ ਗਿਆ ਤੇ  ਬੁਲਟ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਸੁਖਮਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement