Panthak News: ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਨਾਉਣ ਗਿਆ SGPC ਦਾ ਵਫ਼ਦ ਪਰਤਿਆਂ ਖ਼ਾਲੀ ਹੱਥ
Published : Jun 2, 2025, 6:24 pm IST
Updated : Jun 2, 2025, 6:24 pm IST
SHARE ARTICLE
Panthak News: SGPC delegation returns empty-handed after going to celebrate Baba Harnam Singh Dhumma
Panthak News: SGPC delegation returns empty-handed after going to celebrate Baba Harnam Singh Dhumma

ਕਿਹਾ, 'ਕੁਲਦੀਪ ਸਿੰਘ ਗੜਗੱਜ ਨੂੰ ਸਿੱਖ ਕੌਮ ਜਥੇਦਾਰ ਪ੍ਰਵਾਨ ਨਹੀਂ ਕਰਦੀ'

Panthak News: ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨਾਲ ਪਹੁੰਚੇ ਹਨ ਅਤੇ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਪੈਦਾ ਹੋਇਆ ਹੈ, ਉਸ ਬਾਰੇ ਅਤੇ ਜੋ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਐਲਾਨ ਕੀਤਾ ਸੀ ਕਿ 6 ਜੂਨ ਨੂੰ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਨਹੀਂ ਦੇਣ ਦੇਣਗੇ, ਇਸ ਵਿਵਾਦ ਦੇ ਚਲਦਿਆਂ  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਮਦਮੀ ਟਕਸਾਲ ਪੁੱਜੇ  ਹਨ ਅਤੇ ਇਸ ਵੇਲੇ ਦਮਦਮੀ ਟਕਸਾਲ ਅੰਦਰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨਾਲ ਬੰਦ ਕਮਰਾ ਮੀਟਿੰਗ ਹੋਈ।

ਹਰਨਾਮ ਸਿੰਘ ਖਾਲਸਾ ਨੇ ਕਿਹਾ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਕੌਮ ਨੂੰ ਪ੍ਰਵਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿਯੁਕਤੀ ਸਮੇਂ ਕਈ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘਾਂ ਨੂੰ ਅੱਖੋ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗਿਆਨੀ ਗੜਗੱਜ ਕਈ ਉਲੰਘਣਾਵਾਂ ਦੀ ਦੋਸ਼ੀ ਹੈ ਅਤੇ ਜੇਕਰ ਉਹ ਸੰਦੇਸ਼ ਦੇਣਗੇ  ਤਾਂ ਮਾਹੌਲ ਖ਼ਰਾਬ ਹੋਵੇਗਾ'।

ਉਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸੰਤ ਬਾਬਾ ਹਰਨਾਮ ਸਿੰਘ ਨਾਲ ਵਿਚਾਰ-ਚਰਚਾ ਕੀਤੀ ਹੈ ਅਤੇ ਪੰਥਕ ਏਕਤਾ ਮਜ਼ਬੂਤ ਕਰਨਾ ਸਾਡਾ ਮਕਸਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਾਰੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਚੱਲਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement