Punjab News: ਫ਼ਾਜ਼ਿਲਕਾ 'ਚ ਏ.ਐਸ.ਆਈ. ਨਾਲ ਹੱਥੋਪਾਈ ਕਰਨ 'ਤੇ 8 ਖਿਲਾਫ ਮਾਮਲਾ ਦਰਜ
Published : Jun 2, 2025, 10:18 pm IST
Updated : Jun 2, 2025, 10:18 pm IST
SHARE ARTICLE
Punjab News: Case registered against 8 for assaulting ASI in Fazilka
Punjab News: Case registered against 8 for assaulting ASI in Fazilka

ਏ.ਐਸ.ਆਈ. ਨਾਲ ਹੱਥੋਪਾਈ ਕਰਕੇ ਨੌਜਵਾਨ ਨੂੰ ਛੁਡਵਾ ਲਿਆ ਅਤੇ ਉਥੋਂ ਭੱਜ ਗਏ

ਫ਼ਾਜ਼ਿਲਕਾ: ਫ਼ਾਜ਼ਿਲਕਾ ਦੇ ਪਿੰਡ ਝੰਗੜ ਭੈਣੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿੰਡ ਝੰਗੜ ਭੈਣੀ ਵਿਚ ਪੁਲਿਸ ਦੇ ਏ.ਐਸ.ਆਈ. ਨਾਲ ਲੋਕਾਂ ਵਲੋਂ ਹੱਥੋਪਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ 8 ਲੋਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਪਿੰਡ ਦੇ ਪੰਚਾਇਤ ਮੈਂਬਰ ਦੀ ਸ਼ਿਕਾਇਤ ਉਤੇ ਪੁਲਿਸ ਟੀਮ ਪਿੰਡ ਪੁੱਜੀ ਸੀ।

ਦੱਸਿਆ ਜਾ ਰਿਹਾ ਹੈ ਕਿ ਏ.ਐਸ.ਆਈ. ਪੁਲਿਸ ਦੀ 112 ਹੈਲਪ ਲਾਈਨ ਉਤੇ ਝਗੜੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨਾਲ ਪਿੰਡ ਪੁੱਜਿਆ ਸੀ। ਜਿਥੇ ਤੇਜ਼ਧਾਰ ਹਥਿਆਰ ਸਣੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਸੀ ਅਤੇ ਏ.ਐਸ.ਆਈ. ਵਲੋਂ ਉਸ ਨੌਜਵਾਨ ਨੂੰ ਪੁਲਿਸ ਦੀ ਗੱਡੀ ਵਿਚ ਬਿਠਾਇਆ ਜਾ ਰਿਹਾ ਸੀ ਪਰ ਉਸ ਦੇ ਵਾਰਿਸਾਂ ਨੇ ਏ.ਐਸ.ਆਈ. ਨਾਲ ਹੱਥੋਪਾਈ ਕਰਕੇ ਨੌਜਵਾਨ ਨੂੰ ਛੁਡਵਾ ਲਿਆ ਅਤੇ ਉਥੋਂ ਭੱਜ ਗਏ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement