War on drugs: ਮੋਹਾਲੀ ਪੁਲਿਸ ਨੇ ਲਾਲੜੂ ਖੇਤਰ ਦੇ 2 ਨਸ਼ਾ ਤਸਕਰ ਦੀ ਜਾਇਦਾਦ ਕੀਤੀ ਫ੍ਰੀਜ਼
Published : Jun 2, 2025, 5:23 pm IST
Updated : Jun 2, 2025, 5:23 pm IST
SHARE ARTICLE
War on drugs: Mohali Police freezes assets of 2 drug smugglers from Lalru area
War on drugs: Mohali Police freezes assets of 2 drug smugglers from Lalru area

ਮੁਲਜ਼ਮ ਜਸਵੰਤ ਪਾਲ ਸਿੰਘ ਤੇ ਜਸਵੀਰ ਸਿੰਘ ਦੇ ਘਰ ਦੇ ਬਾਹਰ ਲਗਾਏ ਪੋਸਟਰ

War on drugs: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ, ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੀ ਲਗਾਤਾਰਤਾ ਵਿੱਚ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਡੀ ਆਈ ਜੀ ਰੋਪੜ ਰੇਂਜ, ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ, ਥਾਣਾ ਲਾਲੜੂ, ਜ਼ਿਲ੍ਹਾ ਐਸ ਏ ਐਸ ਨਗਰ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਲਾਲੜੂ ਖੇਤਰ ਦੇ ਦੋ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ/ਫ੍ਰੀਜ਼ ਕੀਤੀ ਹੈ। ਐਸ ਐਸ ਪੀ ਐਸ ਏ ਐਸ ਨਗਰ, ਹਰਮਨਦੀਪ ਹਾਂਸ ਨੇ ਦੱਸਿਆ ਕਿ ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ 1985 (ਐਨ ਡੀ ਪੀ ਐਸ) ਦੀ ਧਾਰਾ 68 ਐਫ ਅਧੀਨ ਨਸ਼ਾ ਤਸਕਰੀ ਦੀ ਕਮਾਈ ਵਜੋਂ ਬਣਾਈ ਜਾਇਦਾਦ ਤੇ ਕੀਤੀ ਗਈ ਹੈ।

 ਐਸ ਐਸ ਪੀ ਨੇ ਅੱਗੇ ਦੱਸਿਆ ਕਿ ਥਾਣਾ ਲਾਲੜੂ ਦੀ ਟੀਮ ਨੇ ਮੁਲਜ਼ਮ ਜਸਵੰਤ ਪਾਲ ਸਿੰਘ ਅਤੇ ਜਸਵੀਰ ਸਿੰਘ, ਦੋਵੇਂ ਵਾਸੀ ਸਦਰਪੁਰਾ ਮੁਹੱਲਾ, ਲਾਲੜੂ ਤੋਂ 4 ਕੁਇੰਟਲ ਅਤੇ 48 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਸੀ।  "ਉਨ੍ਹਾਂ ਵਿਰੁੱਧ 16.04.2020 ਨੂੰ ਐਨ ਡੀ ਪੀ ਐਸ ਐਕਟ ਦੀ ਧਾਰਾ 15/61 ਅਧੀਨ, ਐਫ ਆਈ ਆਰ ਨੰਬਰ 82, ਥਾਣਾ ਲਾਲੜੂ ਵਿਖੇ ਦਰਜ ਕੀਤੀ ਗਈ ਸੀ। ਮਾਮਲੇ ਦੇ ਵਿੱਤੀ ਪਹਿਲੂ ਦੀ ਪੈਰਵੀ ਕਰਦੇ ਹੋਏ, ਐਸ  ਐਚ ਓ ਲਾਲੜੂ ਅਤੇ ਉਨ੍ਹਾਂ ਦੀ ਟੀਮ ਨੇ ਲਗਾਤਾਰ ਕੋਸ਼ਿਸ਼ਾਂ ਨਾਲ ਦੋਸ਼ੀ ਜਸਵੀਰ ਸਿੰਘ ਅਤੇ ਸ਼੍ਰੀਮਤੀ ਸਵਿਤਾ ਪਾਲ ਪਤਨੀ ਦੋਸ਼ੀ ਜਸਵੰਤ ਪਾਲ ਸਿੰਘ ਦੇ ਨਾਮ 'ਤੇ ਲਾਲੜੂ ਵਿੱਚ ਸਥਿਤ 130 ਵਰਗ ਗਜ਼ ਦੇ ਇੱਕ ਘਰ ਦੀ ਸ਼ਨਾਖ਼ਤ ਕੀਤੀ, ਜਿਸਦੀ ਕੀਮਤ 22.44 ਲੱਖ ਰੁਪਏ ਹੈ।

ਮਾਮਲੇ ਦੀ ਪੂਰੀ ਜਾਂਚ ਕਰਨ ਅਤੇ ਮਾਲ ਵਿਭਾਗ ਤੋਂ ਵੇਰਵੇ ਹਾਸਲ ਕਰਨ ਤੋਂ ਬਾਅਦ, ਉਕਤ ਘਰ ਦੀ ਤਸਦੀਕ ਕੀਤੀ ਗਈ ਅਤੇ ਜਾਇਦਾਦ ਨੂੰ ਜ਼ਬਤ ਕਰਨ ਅਤੇ ਫ੍ਰੀਜ਼ ਕਰਨ ਦੇ ਸੰਬੰਧ ਵਿੱਚ ਮਾਮਲਾ ਸਮਰੱਥ ਅਥਾਰਟੀ, ਨਵੀਂ ਦਿੱਲੀ ਦੇ ਦਫ਼ਤਰ ਨੂੰ ਭੇਜਿਆ ਗਿਆ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ, ਥਾਣਾ ਲਾਲੜੂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਵੱਲੋਂ, ਸਮਰੱਥ ਅਥਾਰਟੀ ਅਤੇ ਸਮਗਲਰਜ਼ ਐਂਡ ਫਾਰੇਨ ਐਕਸਚੇਂਜ ਮੈਨੀਪੁਲੇਟਰ (ਫੋਰਫੀਚਰ ਆਫ਼ ਪ੍ਰਾਪਰਟੀ) ਐਕਟ 1976 ਰਾਹੀਂ ਐਨ ਡੀ ਪੀ ਐਸ ਐਕਟ ਦੀ ਧਾਰਾ 68 ਐੱਫ ਤਹਿਤ ਉਕਤ ਘਰ ਨੂੰ ਜ਼ਬਤ/ਫ੍ਰੀਜ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।

ਐਸ ਐਸ ਪੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਦੁਆਰਾ ਐਨ ਡੀ ਪੀ ਐਸ ਐਕਟ ਦੀ ਧਾਰਾ 68 ਐੱਫ ਦੇ ਤਹਿਤ ਨਸ਼ੀਲੇ ਪਦਾਰਥਾਂ ਦੇ ਹੋਰ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਵਾਉਣ ਲਈ ਵੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement