ਵਿਜੀਲੈਂਸ ਵਲੋਂ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਕੋਲਿਆਂਵਾਲੀ ਵਿਰੁਧ ਮੁਕੱਦਮਾ ਦਰਜ
Published : Jul 2, 2018, 12:19 pm IST
Updated : Jul 2, 2018, 12:19 pm IST
SHARE ARTICLE
Dyal Singh Kolianwali
Dyal Singh Kolianwali

ਪੰਜਾਬ ਵਿਜੀਲੈਂਸ ਬਿਓਰੋ ਨੇ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ  ਦਿਆਲ...

ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਓਰੋ ਨੇ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ  ਦਿਆਲ ਸਿੰਘ ਕੋਲਿਆਂਵਾਲੀ ਵਿਰੁਧ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਦਿਆਲ ਸਿੰਘ ਕੋਲਿਆਂਵਾਲੀ  ਵੱਲੋਂ ਉਪਰੋਕਤ ਅਹੁਦਿਆਂ 'ਤੇ ਰਹਿੰਦਿਆਂ  ਸਾਲ 2009 ਤੋਂ 2014 ਦੇ ਸਮੇਂ ਦੌਰਾਨ ਜਾਇਦਾਦ ਬਣਾਉਣ ਦੀ ਪੜਤਾਲ ਕੀਤੀ ਅਤੇ

ਉਸ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖ਼ਰਚਾ ਕੀਤਾ ਗਿਆ ਜੋ  ਅਸਲ ਆਮਦਨ ਨਾਲੋਂ ਲਗਭਗ  71 ਫੀਸਦੀ ਵੱਧ ਬਣਦਾ ਹੈ। ਜ਼ਿਕਰਯੋਗ ਹੈ ਕਿ ਇਹ ਅਕਾਲੀ ਨੇਤਾ ਬਾਦਲਾਂ ਦੇ ਬਹੁਤ ਨਜ਼ਦੀਕ ਹੈ।ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤਤ ਮੁਲਜ਼ਮ ਨੇ ਆਪਣੇ ਰੁਤਬੇ ਦੀ ਕੁਵਰਤੋਂ ਕਰਦਿਆਂ ਸਰਕਾਰੀ ਗੱਡੀਆਂ ਦੀ ਦੁਰਵਰਤੋਂ ਕੀਤੀ ਅਤੇ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਰਮਚਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਕਰਵਾ ਕੇ ਭਾਰੀ ਰਕਮਾਂ ਗ਼ੈਰ ਕਾਨੂੰਨੀ ਅਨਸਰਾਂ ਦੀ ਮੱਦਦ ਰਾਹੀਂ ਇਕੱਠੀਆਂ ਕੀਤੀਆਂ ਸਨ।

ਉਨਾਂ ਦੱਸਿਆ ਕਿ ਮੁਲਜ਼ਮ ਕੋਲਿਆਂਵਾਲੀ ਦੀ ਪੰਜਾਬ ਅਤੇ ਬਾਹਰਲੇ ਸੂਬਿਆਂ ਜਿਵੇਂ ਰਾਜਸਥਾਨ, ਉਤਰਾਖੰਡ ਆਦਿ ਵਿਚ ਵੀ ਜਾਇਦਾਦ/ਹੋਟਲ/ਖੇਤੀਬਾੜੀ ਫਾਰਮ ਹੋਣ ਬਾਰੇ ਪਤਾ ਲੱਗਿਆ ਹੈ। ਉਨਾਂ ਕਿਹਾ ਕਿ ਉਕਤ ਮੁਲਜ਼ਮ ਅਪਣੇ ਪਰਿਵਾਰ ਸਮੇਤ ਕਰੀਬ 5 ਏਕੜ੍ਹ ਦੇ ਮਹਿਲਨੁਮਾ ਫਾਰਮ ਹਾਊਸ ਵਿਚ ਰਿਹਾਇਸ਼ ਰੱਖਦਿਆਂ ਸ਼ਾਹੀ ਸਹੂਲਤਾਂ ਵਾਲੀ ਜ਼ਿਦਗੀ ਬਤੀਤ ਕਰ ਰਿਹਾ ਹੈ।

ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਕਿ ਉਕਤ ਸਮੇਂ  ਦੌਰਾਨ ਉਸ ਵੱਲੋਂ ਆਪਣੇ ਲੜਕੇ ਦੇ ਵਿਆਹ 'ਤੇ ਭਾਰੀ ਰਕਮ ਖ਼ਰਚ ਕੀਤੀ ਗਈ ਸੀ।
ਬੁਲਾਰੇ ਨੇ ਇਹ ਵੀ ਦੱਸਿਆ ਕੇ ਉਸ ਵਿਰੁਧ ਵਿਜੀਲੈਂਸ ਬਿਓਰੋ ਦੇ ਐਸ.ਏ.ਐਸ. ਨਗਰ (ਮੁਹਾਲੀ) ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement