ਸ਼੍ਰੋਮਣੀ ਅਕਾਲੀ ਦਲ (1920) ਜ਼ਿਲ੍ਹਾ ਮੋਗਾ ਦੀ ਮੀਟਿੰਗ
Published : Jul 2, 2018, 1:47 pm IST
Updated : Jul 2, 2018, 1:47 pm IST
SHARE ARTICLE
Shiromani Akali Dal (1920) Workers During Meeting
Shiromani Akali Dal (1920) Workers During Meeting

ਸ਼੍ਰੋਮਣੀ ਅਕਾਲੀ ਦਲ (1920) ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ........

ਮੋਗਾ : ਸ਼੍ਰੋਮਣੀ ਅਕਾਲੀ ਦਲ (1920) ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਜਨਰਲ ਸਕੱਤਰ ਬੂਟਾ ਸਿੰਘ ਰਣਸੀਹ ਦੀ ਪ੍ਰਧਾਨਗੀ ਹੇਠ ਹੋਈ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਹ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 2015 'ਚ ਹੋਈ ਸੀ ਤੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਜਦੋਂ ਕੋਈ ਦੋਸ਼ੀ ਫੜਿਆ ਨਹੀਂ ਗਿਆ ਤਾਂ 1 ਜੂਨ 2018 ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਬਰਗਾੜੀ ਵਿਖੇ ਇਨਸਾਫ਼ ਮੋਰਚਾ ਲਾਈ ਬੈਠੇ ਹਨ।

ਪਹਿਲੀ ਵਾਰ ਹੋਇਆ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖੁਦ ਦਾਣਾ ਮੰਡੀ ਬਰਗਾੜੀ 'ਚ ਸਖ਼ਤ ਗਰਮੀ ਜੂਨ ਦਾ ਮਹੀਨਾ ਬੈਠ ਕੇ ਕੱਟ ਲਿਆ ਅਤੇ ਰਾਤ ਨੂੰ ਬਿਨਾਂ ਕਿਸੇ ਪ੍ਰਬੰਧ ਦੇ ਹਨੇਰੀ ਮੀਂਹ ਦੀ ਕੋਈ ਪ੍ਰਵਾਹ ਨਹੀਂ ਹੈ। ਅੱਜ ਬਰਗਾੜੀ 'ਚ ਹਰ ਧਰਮ ਦੇ ਲੋਕ ਪਹੁੰਚ ਕੇ ਜੱਥੇਦਾਰ ਅਕਾਲ ਤਖ਼ਤ ਸਾਹਿਬ ਦਾ ਸਾਥ ਦੇ ਰਹੇ ਹਨ। ਉੁਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀ ਹਰ ਰੋਜ ਬਰਗਾੜੀ ਜਾਈਏ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ 1920 ਵੱਲੋਂ ਜਿਲ੍ਹਾ ਮੋਗਾ ਤੋਂ 7 ਜੁਲਾਈ ਦਿਨ ਸਨਿਚਰਵਾਰ ਨੂੰ ਵੱਡਾ ਕਾਫਲਾ ਬਰਗਾੜੀ ਮੋਰਚੇ 'ਚ ਸ਼ਮੂਲੀਅਤ ਕਰੇਗਾ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement