ਨਸ਼ੀਲੀਆਂ ਦਵਾਈਆਂ ਸਬੰਧੀ ਸ਼ਿਕਾਇਤ ਆਨਲਾਈਨ ਦਿਓ : ਪੰਨੂ
Published : Jul 2, 2019, 7:48 pm IST
Updated : Jul 2, 2019, 7:48 pm IST
SHARE ARTICLE
Complaint on FDA helpline leads to seizure of Habit Forming Drugs
Complaint on FDA helpline leads to seizure of Habit Forming Drugs

ਸੂਚਨਾ ਮਿਲਣ 'ਤੇ 8000 ਨਸ਼ੀਲੇ ਕੈਪਸੂਲ ਬਰਾਮਦ

ਚੰਡੀਗੜ੍ਹ : ਸੁਚੇਤ ਨਾਗਰਿਕਾਂ ਲਈ “ਡਾਇਲ ਟੂ ਸਪੋਰਟ ਹੈਲਪਲਾਈਨ” ਇਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਸਬੰਧੀ ਕਾਲ, ਸੰਦੇਸ਼, ਵਟਸਐਪ ਦੇ ਰੂਪ 'ਚ ਜਾਣਕਾਰੀ ਦਿਤੀ ਜਾ ਸਕਦੀ ਹੈ। ਇਸ ਉਪਰਾਲੇ ਦੀ ਸ਼ੁਰੂਆਤ ਨਾਲ 8000 ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਫ਼ੂਡ ਤੇ ਡਰੱਗ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਸ਼੍ਰੀ ਕਾਹਨ ਸਿੰਘ ਪੰਨੂ ਨੇ ਦਿਤੀ।

Complaint on FDA helpline leads to seizure of Habit Forming DrugsComplaint on FDA helpline leads to seizure of Habit Forming Drugs

ਇਸ ਸਬੰਧ ਜਾਣਕਾਰੀ ਦਿੰਦਿਆਂ ਸੀ.ਐਫ਼.ਡੀ.ਏ. ਨੇ ਕਿਹਾ ਕਿ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਐਫ਼.ਡੀ.ਏ ਹੈਲਪਲਾਈਨ “ਡਾਇਲ ਟੂ ਸਪੋਰਟ ਹੈਲਪਲਾਈਨ” ਰਾਹੀਂ ਫ਼ਤਿਹਗੜ੍ਹ ਚੂੜੀਆਂ, ਗੁਰਦਾਸਪੁਰ ਦੇ ਮੈਡੀਕਲ ਸਟੋਰ ਸਬੰਧੀ ਸ਼ਿਕਾਇਤ ਮਿਲੀ ਸੀ। ਤੁਰਤ ਹਰਕਤ ਵਿਚ ਆਉਂਦਿਆਂ ਡਰੱਗ ਕੰਟਰੋਲ ਅਫ਼ਸਰ, ਗੁਰਦਾਸਪੁਰ-2 ਵਲੋਂ ਅਪਣੀ ਟੀਮ ਨਾਲ ਮਿਲ ਕੇ ਮੌਕੇ 'ਤੇ ਕਾਰਵਾਈ ਕੀਤੀ ਗਈ।

Drugs Drugs

ਮੈਡੀਕਲ ਸਟੋਰ ਦੀ ਜਾਂਚ-ਪੜਤਾਲ ਤੋਂ ਬਾਅਦ ਟ੍ਰੈਮਾਂਡੋਲ, ਡਾਈਫਿਨੌਕਸੀਲੇਟ ਤੇ ਅਲਪ੍ਰਾਜ਼ੋਲਮ ਆਦਿ ਤੱਤਾਂ ਵਾਲੀਆਂ 8000 ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ। ਇਹ ਸਾਰੀਆਂ ਦਵਾਈਆਂ ਜ਼ਬਤ ਕਰ ਲਈਆਂ ਗਈਆਂ ਕਿਉਂ ਜੋ ਦੁਕਾਨਦਾਰ ਇਨ੍ਹਾਂ ਦਵਾਈਆਂ ਸਬੰਧੀ ਕੋਈ ਵੀ ਰਿਕਾਰਡ ਪੇਸ਼ ਕਰਨ ਵਿਚ ਅਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਇਹ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਲੋਕ ਕਾਲੀਆਂ ਭੇਡਾਂ ਬਾਰੇ ਜਾਣਕਾਰੀ ਦੇਣ ਲਈ ਸਾਹਮਣੇ ਆ ਰਹੇ ਹਨ।

DrugsDrugs

ਦੱਸਣਯੋਗ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਦਿੰਦਿਆਂ ਕਮਿਸ਼ਨਰੇਟ ਆਫ਼ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਵੱਲੋਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਦੀ ਜਾਣਕਾਰੀ ਦੇਣ ਸਬੰਧੀ ਇੱਕ ਵਿਸ਼ੇਸ਼ ਟੈਲੀਫ਼ੋਨ ਨੰਬਰ 98152 06006 'ਡਾਇਲ ਟੂ ਸਪੋਰਟ ਹੈਲਪਲਾਈਨ' ਅਤੇ ਈਮੇਲ ਆਈ.ਡੀ. punjabdrugscontrolorg0gmail.com  ਇਕ ਦਿਨ ਪਹਿਲਾਂ ਹੀ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਦੁਕਾਨਦਾਰਾਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement