
ਰਾਹੁਲ ਗਾਂਧੀ ਦੇ ਫੈਸਲੇ ਤੋਂ ਦੁਖੀ ਹੋ ਕੇ ਕਾਂਗਰਸ ਵਰਕਰ ਨੇ ਖੁਦ ਨੂੰ ਫਾਂਸੀ ਲਗਾਉਣ ਦੀ ਕੋਸ਼ਿਸ਼ ਕੀਤੀ ਹਾਲਾਂਕਿ ਉੱਥੇ ਮੌਜੂਦ ਪੁਲਿਸ ਅਤੇ ਸੁਰੱਖਿਆ ....
ਨਵੀਂ ਦਿੱਲੀ- ਲੋਕ ਸਭਾ ਚੋਣਾਂ 2019 ਵਿਚ ਹਾਰ ਦੀ ਜਿੰਮੇਵਾਰੀ ਲੈਂਦੇ ਹੋਏ ਰਾਹੁਲ ਗਾਂਧੀ ਕਾਂਗਰਸ ਦੇ ਨੇਤਾ ਪਦ ਤੋਂ ਅਸਤੀਫ਼ਾ ਲੈਣ ਦੇ ਫੈਸਲੇ ਤੇ ਲਗਾਤਾਰ ਅੜੇ ਹੋਏ ਹਨ ਅਤੇ ਪਾਰਟੀ ਨੂੰ ਲਗਾਤਾਰ ਉੱਤਰ ਅਧਿਕਾਰੀ ਚੁਣਨ ਨੂੰ ਕਹਿ ਰਹੇ ਹਨ ਹਾਲਾਂਕਿ ਰਾਹੁਲ ਗਾਂਧੀ ਨੂੰ ਅਸਤੀਫਾ ਨਾ ਦੇਣ ਦੇ ਲਈ ਲਗਾਤਾਰ ਮਨਾਇਆ ਜਾ ਰਿਹਾ ਹੈ।
Congress leader attempts suicide; asks Rahul Gandhi to take back resignation
ਇਸ ਦੌਰਾਨ ਕਾਂਗਰਸ ਵਰਕਰ ਨੇ ਕਾਂਗਰਸ ਦਫ਼ਤਰ ਦੇ ਬਾਹਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਰਾਹੁਲ ਗਾਂਧੀ ਦੇ ਫੈਸਲੇ ਤੋਂ ਦੁਖੀ ਹੋ ਕੇ ਕਾਂਗਰਸ ਵਰਕਰ ਨੇ ਖੁਦ ਨੂੰ ਫਾਂਸੀ ਲਗਾਉਣ ਦੀ ਕੋਸ਼ਿਸ਼ ਕੀਤੀ ਹਾਲਾਂਕਿ ਉੱਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਇੰਝ ਕਰਨ ਤੋਂ ਰੋਕ ਲਿਆ। ਕਾਂਗਰਸ ਵਰਕਰ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਆਪਣਾ ਅਸਤੀਫ਼ਾ ਵਾਪਸ ਲੈਣ ਨਹੀਂ ਤਾਂ ਉਹ ਆਪਣੇ ਆਪ ਨੂੰ ਫਾਂਸੀ ਲਗਾ ਲਵੇਗਾ।
Delhi: A Congress worker attempted suicide by trying to hang himself outside Congress Office. He says, "Rahul Gandhi should take back his resignation else I will hang myself." pic.twitter.com/AhoClvzEPk
— ANI (@ANI) July 2, 2019
ਦੱਸ ਦਈਏ ਕਿ ਰਾਹੁਲ ਗਾਂਧੀ ਕਈ ਵਾਰ ਦੁਹਰਾ ਚੁੱਕੇ ਹਨ ਕਿ ਉਹ ਆਪਣਾ ਫੈਸਲਾ ਨਹੀਂ ਬਦਲਣਗੇ ਅਤੇ ਪਾਰਟੀ ਨੂੰ ਹੋਰ ਨੇਤਾ ਦੀ ਚੋਣ ਕਰਨੀ ਹੋਵੇਗੀ। ਰਾਹੁਲ ਗਾਂਧੀ ਸਾਂਸਦਾਂ ਅਤੇ ਆਗੂਆਂ ਦੀ ਮੌਜੂਦਗੀ ਵਿਚ ਕਹਿ ਚੁੱਕੇ ਹਨ ਕਿ ਉਹ ਨੇਤਾ ਦੇ ਪਦ ਤੇ ਨਹੀਂ ਰਹਿਣਾ ਚਾਹੁੰਦੇ।