ਪੰਜਾਬ CM ਵੱਲੋਂ ਕੇਂਦਰ ਨੂੰ ਪ੍ਰਿਯੰਕਾ ਗਾਂਧੀ ਦੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਵਾਪਸ ਲੈਣ ਲਈ ਅਪੀਲ
Published : Jul 2, 2020, 7:29 am IST
Updated : Jul 2, 2020, 7:29 am IST
SHARE ARTICLE
Captain Amarinder Singh and Priyanka Gandhi
Captain Amarinder Singh and Priyanka Gandhi

ਕਿਹਾ, ‘‘ਪ੍ਰਿਯੰਕਾ ਨੂੰ ਖਤਰੇ ਦੀ ਸੰਭਾਵਨਾ ਕਾਰਨ ਐਸ.ਪੀ.ਜੀ.ਕਵਰ ਅਤੇ ਸਰਕਾਰੀ ਬੰਗਲਾ ਬਹਾਲ ਕਰਨਾ ਚਾਹੀਦਾ’’

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪਹਿਲੀ ਅਗਸਤ ਤੱਕ ਨਵੀਂ ਦਿੱਲੀ ਵਿਚਲੀ ਉਸ ਦੀ ਸਰਕਾਰੀ ਰਿਹਾਇਸ਼ ਛੱਡਣ ਦੇ ਕੀਤੇ ਹੁਕਮਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਪ੍ਰਿਯੰਕਾ ਗਾਂਧੀ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਹੁਕਮ ਵਾਪਸ ਲੈਣੇ ਚਾਹੀਦੇ ਹਨ।

Priyanka Gandhi Priyanka Gandhi

ਪ੍ਰਿਯੰਕਾ ਨੂੰ ਸਰਕਾਰੀ ਰਿਹਾਇਸ਼ ਛੱਡਣ ਲਈ ਕੀਤੇ ਹੁਕਮਾਂ ਦੀਆਂ ਰਿਪੋਰਟਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਕੋਲ ਹੁਣ ਐਸ.ਪੀ.ਜੀ. ਕਵਰ ਵੀ ਨਹੀਂ ਹੈ ਜਿਸ ਕਰਕੇ ਉਹ ਸਰਕਾਰੀ ਰਿਹਾਇਸ਼ ਦੀ ਹੱਕਦਾਰ ਸੀ। ਉਹਨਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਪ੍ਰਿਯੰਕਾ ਨੂੰ ਖਤਰੇ ਦੇ ਮੱਦੇਨਜ਼ਰ ਐਸ.ਪੀ.ਜੀ. ਕਵਰ ਦੇ ਨਾਲ ਉਹਨਾਂ ਦੀ ਸਰਕਾਰੀ ਰਿਹਾਇਸ਼ ਵੀ ਬਹਾਲ ਕਰਨੀ ਚਾਹੀਦੀ ਹੈ ਕਿਉ ਜੋ ਉਹਨਾਂ ਨੂੰ ਗਾਂਧੀ ਪਰਿਵਾਰ ਦੇ ਮੈਂਬਰ ਹੋਣ ਕਰਕੇ ਖਤਰਾ ਹੈ।

Capt. Amarinder SinghCapt. Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਦੇ ਵੀ ਰਾਜਸੀ ਮਤਭੇਦ ਕਿਸੇ ਵਿਅਕਤੀ ਦੀ ਸੁਰੱਖਿਆ ਦੇ ਰਾਹ ਵਿੱਚ ਨਹੀਂ ਲਿਆਉਣੇ ਚਾਹੀਦੇ ਖਾਸ ਕਰਕੇ ਅਜਿਹੇ ਪਰਿਵਾਰ ਦੇ ਮੈਂਬਰ ਲਈ ਜਿਸ ਦੇ ਦੋ ਜੀਅ ਦਹਿਸ਼ਤਗਰਦੀ ਹਮਲੇ ਵਿੱਚ ਮਾਰੇ ਗਏ ਹੋਣ। ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਤੇ ਰਾਹੁਲ ਗਾਂਧੀ ਦੀ ਸੁਰੱਖਿਆ ਸਮੁੱਚੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ।

Rahul Gandhi Rahul Gandhi

ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਹਾਲਤਾਂ ਵਿੱਚ ਨਾ ਹੀ ਤਾਂ ਪ੍ਰਿਯੰਕਾ ਦਾ ਐਸ.ਪੀ.ਜੀ. ਕਵਰ ਰੱਦ ਕਰਨਾ ਉਚਿਤ ਬਣਦਾ ਹੈ ਅਤੇ ਨਾ ਹੀ ਉਹਨਾਂ ਦੀ ਸਰਕਾਰੀ ਰਿਹਾਇਸ਼ ਵਾਪਲ ਲੈਣਾ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਪ੍ਰਿਯੰਕਾ ਦੀ ਸੁਰੱਖਿਆ ਨੂੰ ਲੈ ਕੇ ਕੀਤਾ ਸਮਝੌਤਾ ਕੋਈ ਵੀ ਸਿਆਸੀ ਵਿਰੋਧਾਭਾਸ ਪੈਦਾ ਕਰ ਸਕਦਾ ਖ਼ਾਸਕਰ ਉਦੋਂ ਜਦੋਂ ਇਹ ਆਦੇਸ਼ ਉਸ ਵੇਲੇ ਆਏ ਹਨ ਜਦੋਂ ਉਹ ਉੱਤਰ ਪ੍ਰਦੇਸ਼, ਖਾਸ ਕਰਕੇ ਪ੍ਰਧਾਨ ਮੰਤਰੀ ਦੇ ਸੰਸਦੀ ਹਲਕੇ ਵਾਰਾਨਸੀ ਵਿੱਚ ਕੋਵਿਡ-19 ਦੇ ਪ੍ਰਬੰਧਨ ਦੀ ਸਖਤੀ ਨਾਲ ਅਤੇ ਲਗਾਤਾਰ ਆਲੋਚਨਾ ਕਰ ਰਹੇ ਹਨ।

Captain Amrinder SinghCaptain Amrinder Singh

ਉਹਨਾਂ ਕਿਹਾ ਕਿ ਲੋਕਤੰਤਰ ਵਿਚ ਸਾਰੇ ਲੋਕਾਂ ਨੂੰ ਆਲੋਚਨਾ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਣ ਦਾ ਅਧਿਕਾਰ ਹੈ। ਉਹਨਾਂ ਅੱਗੇ ਕਿਹਾ ਕਿ ਇਹ ਸਿਆਸਤਦਾਨਾਂ ਉੱਤੇ ਹੋਰ ਵੀ ਵੱਧ ਢੁੱਕਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਵੱਲੋਂ ਉਹਨਾਂ ਦੀ ਸਰਕਾਰ ’ਤੇ ਲਗਾਤਾਰ ਸਿਆਸੀ ਹਮਲੇ ਕਰਨ ਦੇ ਬਾਵਜੂਦ ਉਹਨਾਂ ਨੇ ਨਿੱਜੀ ਤੌਰ ’ਤੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਬਾਦਲ ਪਰਿਵਾਰ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ ’ਤੇ ਦਾਅ ’ਤੇ ਨਾ ਲਾਇਆ ਜਾਵੇ।

Sukhbir Badal And Parkash Badal Sukhbir Badal And Parkash Badal

ਉਹਨਾਂ ਕਿਹਾ ਕਿ ਉਹਨਾਂ ਨੇ ਨਾ ਸਿਰਫ਼ ਪ੍ਰਕਾਸ਼ ਸਿੰਘ ਬਾਦਲ ਨੂੰ ਸੂਬੇ ਵਿਚ ਇਕ ਸਰਕਾਰੀ ਰਿਹਾਇਸ਼ ਦੀ ਵਰਤੋਂ ਜਾਰੀ ਰੱਖਣ ਦੀ ਪੇਸ਼ਕਸ਼ ਕੀਤੀ ਬਲਕਿ  ਉਹਨਾਂ ਦੀ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਕੇਂਦਰ ਦੀ ਸੁਰੱਖਿਆ ਦੇ ਨਾਲ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਤਾਇਨਾਤ ਕਰਨ ਦੀ ਹਮਾਇਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਬਾਦਲ ਦੀ ਸੁਰੱਖਿਆ ਲਈ ਬੁਲਟ ਪਰੂਫ ਲੈਂਡ ਕਰੂਜ਼ਰ ਅਤੇ ਵਾਹਨਾਂ ਦੇ ਪ੍ਰਬੰਧ ਕੀਤੇ ਸਨ ਅਤੇ ਪੰਜਾਬ ਵਿਚ ਸੱਤਾਧਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮਤਭੇਦ  ਦੇ ਵਿਚਾਰ ਤੋਂ ਬਿਨਾਂ ਇਹ ਸੁਰੱਖਿਆ ਜਾਰੀ ਰਹੇਗੀ।  ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਿਆਸੀ ਬਦਲਾਖੋਰੀ ਲਈ ਆਪਣੇ ਵਿਰੋਧੀਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement