
ਮੌਨਸੂਨ ਨੂੰ ਦੇਖਦਿਆਂ ਭਾਰਤ-ਪਾਕਿਸਤਾਨ ਸਰਹੱਦ ਤੇ ਡੇਰਾ ਬਾਬਾ ਨਾਨਕ ਚ ਬਣੇ ਯਾਤਰੀ ਟਰਮੀਨਲ ਤੋਂ ਕਰਤਾਪੁਰ ਸਾਹਿਬ ਜਾਣ ਵਾਲੇ ਰਾਹ ਨੂੰ ਬੰਦ ਕਰ ਦਿੱਤਾ ਹੈ।
ਚੰਡੀਗੜ੍ਹ : ਮੌਨਸੂਨ ਨੂੰ ਦੇਖਦਿਆਂ ਭਾਰਤ-ਪਾਕਿਸਤਾਨ ਸਰਹੱਦ ਤੇ ਡੇਰਾ ਬਾਬਾ ਨਾਨਕ ਚ ਬਣੇ ਯਾਤਰੀ ਟਰਮੀਨਲ ਤੋਂ ਕਰਤਾਪੁਰ ਸਾਹਿਬ ਜਾਣ ਵਾਲੇ ਰਾਹ ਨੂੰ ਬੰਦ ਕਰ ਦਿੱਤਾ ਹੈ। ਕਿਉਂਕਿ ਲੈਂਡਪੈਰਟ ਅਥਾਰਿਟੀ ਨੂੰ ਸੰਦੇਹ ਸੀ ਕਿ ਮੌਨਸੂਨ ਵਿਚ ਰਾਵੀ ਦਾ ਪੱਧਰ ਵਧਣ ਕਾਰਨ ਪਾਣੀ ਯਾਤਰੀ ਟਰਮੀਨਲ ਵਿਚ ਦਾਖਲ ਹੋਣ ਦਾ ਡਰ ਹੈ।
kartarpur sahib corridor
ਜਿਸ ਨੂੰ ਧਿਆਨ ਵਿਚ ਰੱਖਦਿਆਂ ਮਿੱਟੀ ਤੇ ਰੇਤ ਦੀਆਂ ਬੋਰੀਆਂ ਭਰ ਰਾਹ ਨੂੰ ਬੰਦ ਕੀਤਾ ਗਿਆ ਹੈ। ਦੱਸ ਦੱਈਏ ਕਿ ਹਰੇਕ ਸਾਲ ਮੌਨਸੂਨ ਦੇ ਸਮੇਂ ਵਿਚ ਰਾਵੀ ਪਾਣੀ ਧੁੱਸੀ ਬੰਨ੍ਹ ਤੇ ਜ਼ੀਰੋ ਲਾਈਨ ਤੇ ਲੱਗੀ ਕੰਡਿਆਲੀ ਤਾਰ ਨੂੰ ਪ੍ਰਭਾਵਿਤ ਕਰਦਾ ਹੈ। ਜਿਸ ਨੂੰ ਦੇਖਦਿਆਂ ਇਸ ਵਾਰ ਯਾਤਰੀ ਟਰਮੀਨਲ ਤੋਂ ਜ਼ੀਰੋ ਲਾਈਨ ਤਕ ਜਾਣ ਵਾਲੇ ਅਸਾਥਾਈ ਰਾਹ ਨੂੰ ਬਰਸਾਤ ਦੇ ਕਾਰਨ ਬੋਰੀਆਂ ਲਾ ਕੇ ਬੰਦ ਕੀਤਾ ਗਿਆ ਹੈ।
kartarpur sahib corridor
ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਸ੍ਰੀ ਕਰਤਾਰਪੁਰ ਲਾਂਘੇ ਨੂੰ ਵੀ ਬੰਦ ਕਰ ਦਿੱਤਾ ਸੀ, ਪਰ ਹੁਣ 29 ਜੂਨ ਨੂੰ ਪਾਕਿਸਤਾਨ ਵੱਲੋਂ ਮਹਾਂਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਗੱਲ ਆਖੀ ਗਈ ਸੀ।
Kartarpur Sahib Corridor
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।