ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ ਮਾਸਕ ਮੁਲੰਕਣ ਕਰਨ ਲਈ ਡੇਟਸ਼ੀਟ ਜਾਰੀ
Published : Jul 2, 2020, 3:38 pm IST
Updated : Jul 2, 2020, 3:38 pm IST
SHARE ARTICLE
government school students
government school students

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ...........

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ।

school educationschool education

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ।

CoronavirusCoronavirus

ਇਸ ਸਬੰਧੀ ਪ੍ਰਸ਼ਨ ਪੱਤਰ ਹੈਡ ਆਫਿਸ ਰਾਹੀਂ ਤਿਆਰ ਕਰਕੇ ਆਨ ਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ ਵਿੱਚ ਅਬਜੈਕਟਿਵ ਅਤੇ ਸਬਜੈਕਟਿਵ ਦੋਵਾਂ ਤਰ੍ਹਾਂ ਦੇ ਸਵਾਲ ਹੋਣਗੇ।

StudentsStudents

ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ।

StudentsStudents

ਬੁਲਾਰੇ ਅਨੁਸਾਰ 6ਵੀਂ ਤੋਂ 10ਵੀਂ ਤੱਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ ਜਦਕਿ 11ਵੀਂ ਅਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ ’ਤੇ ਤਿਆਰ ਕਰਨਗੇ ਅਤੇ ਆਨ ਲਾਈਨ ਪੇਪਰ ਲੈਣਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement