ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਸਿਹਤ ਮੰਤਰੀ
Published : Jul 2, 2020, 8:32 am IST
Updated : Jul 2, 2020, 8:32 am IST
SHARE ARTICLE
Balbir Sidhu
Balbir Sidhu

ਡਾਕਟਰਾਂ ਨੂੰ ਪਰਮਾਤਮਾ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ ਅਤੇ ਮੈਂ ਉਨ੍ਹਾਂ ਸਾਰੇ ਡਾਕਟਰਾਂ ਨੂੰ ਸਲਾਮ

ਚੰਡੀਗੜ੍ਹ, 1 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਡਾਕਟਰਾਂ ਨੂੰ ਪਰਮਾਤਮਾ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ ਅਤੇ ਮੈਂ ਉਨ੍ਹਾਂ ਸਾਰੇ ਡਾਕਟਰਾਂ ਨੂੰ ਸਲਾਮ ਕਰਦਾ ਹਾਂ ਜੋ ਕੋਵਿਡ-19 ਵਿਰੁਧ ਜੰਗ ਵਿਚ ਅੱਗੇ ਹੋ ਕੇ ਨਿਰੰਤਰ ਲੜਾਈ ਲੜ ਰਹੇ ਹਨ ਅਤੇ ਇਸ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਸ਼ਾਨਦਾਰ ਸੇਵਾਵਾਂ ਦੇ ਰਹੇ ਹਨ। ਇਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ ਸਦਕਾ ਪੰਜਾਬ ਕੋਰੋਨਾ ਵਾਇਰਸ ਦੇ ਫੈਲਾਅ 'ਤੇ ਸਫ਼ਲਤਾਪੂਰਵਕ ਕਾਬੂ ਪਾਉਣ ਵਾਲਾ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਕੌਮੀ ਡਾਕਟਰ ਦਿਵਸ ਮੌਕੇ ਕੀਤਾ।

ਸ. ਸਿੱਧੂ ਨੇ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ, ''ਜਦੋਂ ਹਰੇਕ ਡਾਕਟਰ ਕੋਰੋਨਾ ਵਾਇਰਸ ਵਿਰੁਧ ਇਸ ਜੰਗ ਵਿਚ ਅਣਥੱਕ ਯਤਨ ਕਰ ਰਿਹਾ ਹੈ ਤਾਂ ਇਸ ਸਾਲ ਕੌਮੀ ਡਾਕਟਰ ਦਿਵਸ 2020 ਦੀ ਮਹੱਤਤਾ ਹੋਰ ਵੀ ਵਧ ਗਈ ਹੈ। ਇਸ ਭਿਆਨਕ ਮਹਾਂਮਾਰੀ ਦੇ ਚੁੰਗਲ 'ਚੋਂ ਦੇਸ਼ ਨੂੰ ਮੁਕਤ ਕਰਾਉਣ ਲਈ ਸਾਰੇ ਡਾਕਟਰ ਇਸ ਸਮੇਂ ਦੌਰਾਨ ਬੇਮਿਸਾਲ ਯੋਗਦਾਨ ਪਾ ਰਹੇ ਹਨ।

ਸਿਹਤ ਮੰਤਰੀ ਨੇ ਇਸ ਮਹਾਂਮਾਰੀ ਦੌਰਾਨ ਸਰਕਾਰੀ ਖੇਤਰ ਵਿਚ ਸੇਵਾਵਾਂ ਨਿਭਾ ਰਹੇ ਡਾਕਟਰਾਂ ਦੀ ਭੂਮਿਕਾ ਬਾਰੇ ਦਸਦਿਆਂ ਕਿਹਾ ਕਿ ਜਦੋਂ ਸਾਰੇ ਪ੍ਰਾਈਵੇਟ ਅਦਾਰਿਆਂ ਨੇ ਕੁੱਝ ਸਮੇਂ ਲਈ ਕੰਮ ਕਰਨਾ ਬੰਦ ਕਰ ਦਿਤਾ ਤਾਂ ਸਰਕਾਰੀ ਡਾਕਟਰਾਂ ਨੇ ਇਸ ਬੀਮਾਰੀ ਵਿਰੁਧ ਲੜਾਈ ਵਿਚ ਦਿਨ-ਰਾਤ ਮਿਹਨਤ ਕੀਤੀ ਅਤੇ ਸਮਾਜ ਦੀ ਸੇਵਾ ਕੀਤੀ। ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿਚ ਲਗਭਗ 70 ਫ਼ੀ ਸਦੀ ਰਿਕਵਰੀ ਦਰ ਹੈ ਜੋ ਕੌਮੀ ਔਸਤ ਨਾਲੋਂ ਕਾਫ਼ੀ ਬਿਹਤਰ ਹੈ ਅਤੇ ਮੈਂ ਉਨ੍ਹਾਂ ਦੇ ਅਪਣੇ ਪੇਸ਼ੇ ਪ੍ਰਤੀ ਸਮਰਪਣ ਨੂੰ ਸਲਾਮ ਕਰਦਾ ਹਾਂ।

File PhotoFile Photo

ਡਾਕਟਰਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਅਸੀਂ ਕੋਰੋਨਾ ਸੰਕਟ ਦਰਮਿਆਨ ਉਨ੍ਹਾਂ ਵਲੋਂ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਦੇਖ ਰਹੇ ਹਾਂ। ਜਦੋਂ ਅਸੀਂ ਖ਼ੁਦ ਨੂੰ ਇਕਾਂਤਵਾਸ ਵਿਚ ਰੱਖ ਰਹੇ ਹਾਂ, ਇਹ ਡਾਕਟਰ ਹਨ ਜੋ ਮਾਰੂ ਵਾਇਰਸ ਦੀ ਲਾਗ ਤੋਂ ਪ੍ਰਭਾਵਤ ਵਿਅਕਤੀਆਂ ਦੀ ਜ਼ਿੰਦਗੀਆਂ ਬਚਾਉਣ ਲਈ ਕੋਰੋਨਾ ਵਾਇਰਸ ਵਿਰੁਧ ਲਗਾਤਾਰ ਲੜਾਈ ਲੜ ਰਹੇ ਹਨ।

ਕੌਮੀ ਡਾਕਟਰ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਦਿਵਸ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਅਤੇ ਇਕ ਉੱਘੇ ਡਾਕਟਰ ਬਿਧਾਨ ਚੰਦਰ ਰਾਏ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 1 ਜੁਲਾਈ 1882 ਨੂੰ ਹੋਇਆ ਅਤੇ 80 ਸਾਲ ਦੀ ਉਮਰ ਵਿਚ ਪਹਿਲੀ ਜੁਲਾਈ 1962 ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਡਾ. ਰਾਏ ਨੂੰ 4 ਫ਼ਰਵਰੀ, 1961 ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ, ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ। 1991 ਵਿਚ ਭਾਰਤ ਨੇ ਇਕ ਮਹਾਨ ਡਾਕਟਰ ਵਜੋਂ ਡਾ. ਰਾਏ ਦੇ ਸਨਮਾਨ ਵਿਚ ਕੌਮੀ ਡਾਕਟਰ ਦਿਵਸ ਮਨਾਉਣਾ ਸ਼ੁਰੂ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement