ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੁੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
Published : Jul 2, 2020, 9:39 am IST
Updated : Jul 2, 2020, 9:39 am IST
SHARE ARTICLE
Razia Sultana hands over appointment letters to 43 candidates on compassionate grounds
Razia Sultana hands over appointment letters to 43 candidates on compassionate grounds

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ

ਚੰਡੀਗੜ੍ਹ, 1 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। 

ਇਸ ਮੌਕੇ ਅਪਣੇ ਸੰਬੋਧਨ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿਤਾਂ ਦਾ ਧਿਆਨ ਰਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤੈਨਾਤੀ ਕਰ ਕੇ ਅਪਣੇ ਪਰਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।

File PhotoFile Photo

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ  ਦੇ ਕੇ ਅਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਅਪਣੇ ਦਫ਼ਤਰਾਂ ’ਚ ਅਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। 

ਉਨ੍ਹਾਂ ਦਸਿਆ ਕਿ ਇਨ੍ਹਾਂ ਕਰਮਚਾਰੀਆਂ ਵਿਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਤਰਸ ਦੇ ਆਧਾਰ ’ਤੇ ਨੌਕਰੀ ਦਿਤੀ ਗਈ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀਮਤੀ ਜਸਪ੍ਰੀਤ ਤਲਵਾਰ, ਵਿਭਾਗ ਦੇ ਮੁਖੀ ਸ੍ਰੀ ਅਮਿਤ ਤਲਵਾਰ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement