ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਮੁਕਾਬਲਿਆਂ ਦੀ ਸੂਚੀ ਜਾਰੀ
Published : Jul 2, 2020, 3:26 pm IST
Updated : Jul 2, 2020, 3:26 pm IST
SHARE ARTICLE
file photo
file photo

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ..........

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

photophoto

ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਕੈਲੰਡਰ ਵਿੱਚ ਕਿਹਾ ਗਿਆ ਹੈ ਕਿ ਇਹ ਮੁਕਾਬਲੇ 6 ਜੁਲਾਈ 2020 ਤੋਂ 21 ਦਸੰਬਰ 2020 ਤੱਕ ਚੱਲਣਗੇ।

photophoto

ਇਨ੍ਹਾਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ।

Turban tying Turban 

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ, ਬਾਣੀ ਅਤੇ ਕੁਰਬਾਨੀ ਨਾਲ ਸਬੰਧਿਤ ਹੋਣਗੇ।

Turban tying Turban 

ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਣਗੇ। ਸਾਰੇ ਮੁਕਾਬਲੇ ਪ੍ਰਾਇਮਰੀ, ਮਿਡਲ, ਸੈਕੰਡਰੀ ਤਿੰਨ ਪੱਧਰਾਂ ’ਤੇ ਕਰਵਾਏ ਜਾਣਗੇ।

ਇਸੇ ਤਰ੍ਹਾਂ ਹੀ ਸਪੈਸ਼ਲ ਨੀਡ (ਸੀ.ਡਬਲਯੂ.ਐਸ.ਐਨ) ਵਾਲੇ ਬੱਚਿਆਂ ਦੇ ਮੁਕਾਬਲੇ ਵੀ ਤਿੰਨ ਪੱਧਰਾਂ ’ਤੇ ਹੀ ਹੋਣਗੇ। ਇੱਕ ਵਿਦਿਆਰਥੀ ਵੱਧ ਤੋਂ ਵੱਧ ਦੋ ਆਈਟਮਾਂ ਵਿੱਚ ਹਿੱਸਾ ਲੈ ਸਕਦਾ ਹੈ।

ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨਜ਼ ਤੇ ਸੋਲੋ ਆਈਟਮਜ਼ ਦੇ ਰੂਪ ਵਿੱਚ ਕਰਵਾਏ ਜਾਣਗੇ। ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ ਰੇਖ ਹੇਠ ਇੱਕ ਕਮੇਟੀ (ਪ੍ਰਾਇਮਰੀ ਤੇ ਸੈਕੰਡਰੀ  ਪੱਧਰ ’ਤੇ ਵੱਖ ਵੱਖ) ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਚੇਅਰਮੈਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਂਬਰ ਸਕੱਤਰ ਹੋਣਗੇ।   
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement