ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ
Published : Jul 2, 2020, 4:31 pm IST
Updated : Jul 2, 2020, 4:34 pm IST
SHARE ARTICLE
Amarinder Singh
Amarinder Singh

ਅਮਰਿੰਦਰ ਸਿੰਘ ਨੇ ਸਹਿਕਾਰਤਾ ਮੰਤਰੀ ਨੂੰ ਮਿੱਲਾਂ ਰਾਹੀਂ ਕਿਸਾਨਾਂ ਨੂੰ ਤੁਰੰਤ ਅਦਾਇਗੀਆਂ ਦੇਣ ਲਈ ਯਕੀਨੀ ਬਣਾਉਣ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਹਿਕਾਰਤਾ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਰਾਹੀਂ ਕਿਸਾਨਾਂ ਦੀਆਂ ਸਾਲ 2019-20 ਲਈ ਅਦਾਇਗੀਆਂ ਤੁਰੰਤ ਕਰਨਾ ਯਕੀਨੀ ਬਣਾਉਣ। ਖੰਡ ਮਿੱਲਾਂ ਨੂੰ ਸ਼ੂਗਰਫੈਡ ਵੱਲੋਂ 100 ਕਰੋੜ ਜਾਰੀ ਕੀਤੇ ਗਏ।

MoneyMoney

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਸ਼ੂਗਰਫੈਡ ਵੱਲੋਂ ਸਾਲ 2019-20 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਨੂੰ ਅਦਾਇਗੀਆਂ ਦੇਣ ਲਈ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

MoneyMoney

ਮੁੱਖ ਮੰਤਰੀ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਉਹ ਸਹਿਕਾਰੀ ਮਿੱਲਾਂ ਨੂੰ ਨਿਰਦੇਸ਼ ਜਾਰੀ ਕਰਨ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਅਦਾਇਗੀ ਕਰਨ।

Sukhjinder Singh RandhawaSukhjinder Singh Randhawa

 100 ਕਰੋੜ ਰੁਪਏ ਜਾਰੀ ਕਰਨ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਸਾਲ 2019-20 ਦੇ ਪਿੜਾਈ ਸੀਜ਼ਨ ਦੇ ਬਕਾਇਆ ਪਈ 486.23 ਕਰੋੜ ਦੀ ਰਾਸ਼ੀ ਵਿੱਚੋਂ 349.05 ਕਰੋੜ ਰੁਪਏ ਦੀ ਅਦਾਇਗੀ ਕਰ ਸਕੇਗੀ।

Indian Politician Sukhjinder Singh Randhawa Sukhjinder Singh Randhawa

ਸਾਲ 2018-19 ਦੇ ਸੀਜ਼ਨ ਲਈ ਨਵਾਂ ਸ਼ਹਿਰ, ਬੁੱਢੇਵਾਲ, ਮੋਰਿੰਡਾ, ਫਾਜ਼ਿਲਕਾ, ਗੁਰਦਾਸਪੁਰ, ਅਜਨਾਲਾ, ਨਕੋਦਰ, ਭੋਗਪੁਰ ਤੇ ਬਟਾਲਾ ਦੀਆਂ ਖੰਡ ਮਿੱਲਾਂ ਵੱਲੋਂ ਪਹਿਲਾਂ ਹੀ ਭੁਗਤਾਨ ਕਰ ਦਿੱਤੇ ਗਏ ਹਨ।

ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਲ 2019-20 ਦੀ ਬਾਕੀ ਬਚਦੀ ਅਦਾਇਗੀ ਦਾ ਵੀ ਜਲਦੀ ਭੁਗਤਾਨ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਖੰਡ ਨਿਰਯਾਤ ਸਬਸਿਡੀ ਤੇ ਬਫਰ ਸਟਾਕ ਦੇ ਦਾਅਵੇ ਵਜੋਂ ਭਾਰਤ ਸਰਕਾਰ ਵੱਲੋਂ ਕੀਤੀ ਜਾਣ ਵਾਲੀ 60 ਕਰੋੜ ਰੁਪਏ ਦੀ ਰਾਸ਼ੀ ਦਾ ਤੁਰੰਤ ਭੁਗਤਾਨ ਕਰਨ ਲਈ ਕੇਂਦਰ ਕੋਲ ਪਹੁੰਚ ਕੀਤੀ ਜਾਵੇਗੀ ਤਾਂ ਜੋ ਗੰਨਾ ਕਾਸ਼ਤਕਾਰਾਂ ਦੇ ਬਣਦੇ ਬਕਾਏ ਦੀ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾਵੇਗੀ।

ਸ. ਰੰਧਾਵਾ ਨੇ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਲੌਕਡਾਊਨ ਕਾਰਨ ਸਰਕਾਰੀ ਮਾਲੀਏ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਗੰਨਾ ਕਿਸਾਨਾਂ ਦੇ ਬਕਾਏ ਦਾ ਜਲਦੀ ਭੁਗਤਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement