ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ 3 ਕੈਦੀਆਂ ਕੋਲੋਂ 3.85 ਗ੍ਰਾਮ ਚਿੱਟਾ ਬਰਾਮਦ, ਮਾਮਲਾ ਦਰਜ   
Published : Jul 2, 2021, 1:23 pm IST
Updated : Jul 2, 2021, 1:23 pm IST
SHARE ARTICLE
Ferozepur Central Jail
Ferozepur Central Jail

ਜੇਲ੍ਹ ਮੁਲਾਜ਼ਮਾਂ ਵੱਲੋਂ ਲੰਗਰ ਅਹਾਤਾ ਵਿਚ ਛਾਪੇਮਾਰੀ ਕੀਤੀ ਗਈ ਤਾਂ ਤਿੰਨ ਕੈਦੀਆਂ ਕੋਲੋਂ ਇਹ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।

ਫਿਰੋਜ਼ਪੁਰ : ਆਏ ਦਿਨ ਜੇਲ੍ਹ 'ਚੋਂ ਬਰਾਮਦ ਹੁੰਦੇ ਮੋਬਾਈਲ ਫੋਨ ਅਤੇ ਨਸ਼ਿਆਂ ਕਾਰਨ ਚਰਚਾ ਵਿਚ ਆਈ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਲੰਗਰ ਅਹਾਤੇ ਵਿਚੋਂ ਤਿੰਨ ਕੈਦੀਆਂ ਕੋਲੋਂ ਚਿੱਟੇ ਦੀਆਂ ਪੁੱੜੀਆਂ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੇਲ੍ਹ ਅਧਿਕਾਰੀ ਮੁਤਾਬਿਕ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਜੇਲ੍ਹ ਮੁਲਾਜ਼ਮਾਂ ਵੱਲੋਂ ਲੰਗਰ ਅਹਾਤਾ ਵਿਚ ਛਾਪੇਮਾਰੀ ਕੀਤੀ ਗਈ ਤਾਂ ਤਿੰਨ ਕੈਦੀਆਂ ਕੋਲੋਂ ਇਹ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।

Ferozepur Central JailFerozepur Central Jail

ਇਹ ਵੀ ਪੜ੍ਹੋ - ਬਹੁਜਨ ਸਮਾਜ ਪਾਰਟੀ ਦੇ ਨਵੇਂ ਅਹੁਦੇਦਾਰਾਂ ਦਾ ਹੋਇਆ ਐਲਾਨ 

ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਕੈਦੀਆਂ ਖਿਲਾਫ਼ 42 ਪਰੀਜ਼ੰਨਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਫਿਰੋਜ਼ਪੁਰ ਨੂੰ ਲਿਖੇ ਪੱਤਰ ਨੰਬਰ 10683 ਰਾਹੀਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਵੀਰਵਾਰ 1 ਜੁਲਾਈ ਨੂੰ ਜਦੋਂ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਦੇ ਆਧਾਰ 'ਤੇ ਲੰਗਰ ਅਹਾਤਾ ਵਿਚ ਛਾਪੇਮਾਰੀ ਕੀਤੀ ਤਾਂ ਕੈਦੀ ਮੁਨੀਸ਼ ਪੁੱਤਰ ਸੁਰੇਸ਼ ਕੁਮਾਰ ਵਾਸੀ ਵਾਰਡ ਨੰਬਰ 1 ਗਵਾਲ ਟੋਲੀ ਕੈਂਟ ਫਿਰੋਜ਼ਪੁਰ, ਕੈਦੀ ਜੱਗਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੋਢੀ ਨਗਰ ਅਤੇ ਕੈਦੀ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਦੀਆਂ ਹਾਲ ਫਲੀਆਂ ਵਾਲਾ ਤਹਿਸੀਲ ਜਲਾਲਾਬਾਦ ਜੇਲ੍ਹ ਲੰਗਰ ਬੈਰਕ ਦੇ ਚੜ੍ਹਦੇ ਪਾਸੇ ਬੈਠੇ ਸਨ।

FIR On Punjabies in Canada FIR 

ਇਹ ਵੀ ਪੜ੍ਹੋ - ਲੰਬੇ ਸਮੇਂ ਤੋਂ ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ETT ਅਧਿਆਪਕ ਨੇ ਖ਼ਤਮ ਕੀਤੀ ਭੁੱਖ ਹੜਤਾਲ 

ਕੈਦੀ ਮੁਨੀਸ਼ ਕੁਮਾਰ ਨੇ ਉਨ੍ਹਾਂ ਨੂੰ ਵੇਖ ਕੇ ਇਕ ਮੋਮੀ ਕਾਗਜ਼ ਦਾ ਛੋਟਾ ਲਿਫਾਫਾ ਆਪਣੇ ਮੂੰਹ ਵਿਚ ਪਾ ਲਿਆ, ਜਿਸ ਦਾ ਮੂੰਹ ਖੁਲਵਾ ਕੇ ਲਿਫਾਫਾ ਬਾਹਰ ਕੱਢ ਕੇ ਚੈੱਕ ਕੀਤਾ ਤਾਂ ਇਸ ਵਿਚੋਂ 7 ਛੋਟੀਆਂ ਪੁੜੀਆਂ ਨਸ਼ੀਲੇ ਪਦਾਰਥ ਦੀਆਂ ਬਰਾਮਦ ਕੀਤੀਆਂ ਗਈਆਂ। ਪੁੜੀਆਂ ਦਾ ਵਜਨ ਤੋਲਣ 'ਤੇ 3.85 ਗ੍ਰਾਮ ਚਿੱਟਾ ਪਾਊਡਰ ਬਰਾਮਦ ਹੋਇਆ ਜੋ ਕਿ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਹੈਰੋਇਨ ਵਰਗਾ ਜਾਪਦਾ ਹੈ। ਥਾਣਾ ਸਿਟੀ ਪੁਲਿਸ ਦੇ ਏ ਐਸ ਆਈ ਰਮਨ ਕੁਮਾਰ ਨੇ ਦੱਸਿਆ ਕਿ ਉਕਤ ਕੈਦੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਹੋਰ ਵੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement