ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਅਤੇ ਬਸਪਾ ਵੱਲੋਂ ਰੋਸ ਪ੍ਰਦਰਸ਼ਨ, ਸ਼ੁਰੂ ਕੀਤੀ ਮੁਫ਼ਤ ਪੱਖੀ ਸੇਵਾ
Published : Jul 2, 2021, 12:38 pm IST
Updated : Jul 2, 2021, 12:38 pm IST
SHARE ARTICLE
Akali Dal and BSP protest against power cuts
Akali Dal and BSP protest against power cuts

ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਖਿਲਾਫ਼ ਸੂਬੇ ਵਿਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਚੰਡੀਗੜ੍ਹ:  ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਖਿਲਾਫ਼ ਸੂਬੇ ਵਿਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਹੁਜਨ ਸਮਾਜ ਪਾਰਟੀ (Bahujan Samaj Party) ਵੱਲੋਂ ਵੀ ਅੱਜ ਰੋਪੜ ਵਿਖੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਰੋਪੜ ਵਿਖੇ 'ਮੁਫ਼ਤ ਪੱਖੀ ਸੇਵਾ' (Mufat Pakhi Sewa) ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਤਹਿਤ ਲੋਕਾਂ ਨੂੰ ਮੁਫ਼ਤ ਪੱਖੀਆਂ ਵੰਡੀਆਂ ਗਈਆਂ ਹਨ।

Akali Dal and BSP protest against power cutsAkali Dal and BSP protest against power cuts

ਹੋਰ ਪੜ੍ਹੋ: ਵਾਇਰਲ ਹੋ ਰਿਹਾ PM ਮੋਦੀ ਦਾ ਪੁਰਾਣਾ ਬਿਆਨ, PM ਬਣਨ ਤੋਂ ਪਹਿਲਾਂ ਬਿਆਨਿਆ ਸੀ ਗਰੀਬ ਦਾ ਦਰਦ

ਇਸ ਮੌਕੇ ਪਾਰਟੀ ਵਰਕਰਾਂ ਨੇ ਬਿਜਲੀ ਬੋਰਡ ਦੇ ਦਫਤਰ ਅੱਗੇ ਪੰਜਾਬ ਸਰਕਾਰ (Punjab Government) ਖਿਲਾਫ਼ ਨਾਅਰੇਬਾਜ਼ੀ ਕੀਤੀ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਚੋਣਾਂ ਸਮੇਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਉਹਨਾਂ ਦੇ ਸਾਰੇ ਵਾਅਦੇ ਅਤੇ ਦਾਅਵੇ ਝੂਠੇ ਨਿਕਲੇ। ਇਹਨਾਂ ਲੋਕਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਬਿਜਲੀ ਦੇਣ ਦੀ ਗੱਲ ਆਖੀ ਸੀ ਪਰ ਪੰਜਾਬ ਦੇ ਹਾਲਾਤ ਇਹ ਹਨ ਕਿ ਨਾ ਬਿਜਲੀ ਕਿਸਾਨਾਂ ਨੂੰ ਮਿਲ ਰਹੀ ਹੈ ਨਾ ਘਰਾਂ ਦੇ ਵਿਚ ਆਮ ਲੋਕਾਂ ਨੂੰ ਬਿਜਲੀ ਮਿਲ ਰਹੀ ਹੈ।

Akali Dal and BSP protest against power cutsAkali Dal and BSP protest against power cuts

ਹੋਰ ਪੜ੍ਹੋ: ਰਾਹੁਲ ਗਾਂਧੀ ਦਾ ਤੰਜ਼, ‘ਜੁਲਾਈ ਆ ਗਿਆ, ਵੈਕਸੀਨ ਨਹੀਂ ਆਈ’, ਸਿਹਤ ਮੰਤਰੀ ਨੇ ਦਿੱਤਾ ਕਰਾਰਾ ਜਵਾਬ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ (Shiromani Akali Dal and BSP workers) ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਇਹਨਾਂ ਝੂਠੇ ਵਾਅਦਿਆਂ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਗੱਲਾਂ ਵਿਚ ਨਹੀਂ ਫਸਣਗੇ।

Akali Dal and BSP protest against power cutsAkali Dal and BSP protest against power cuts

ਹੋਰ ਪੜ੍ਹੋ: ਆਰਥਿਕ ਤੰਗੀ ਤੋਂ ਦੁਖੀ ਮਾਂ ਨੇ ਤਿੰਨ ਸਾਲਾ ਬੱਚੀ ਨੂੰ ਜ਼ਿੰਦਾ ਦਫਨਾਇਆ

ਦੱਸ ਦਈਏ ਕਿ ਤਾਪਮਾਨ ਵਧਣ ਦੇ ਮੱਦੇਨਜ਼ਰ ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਸੂਬਾ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿਤੇ ਹਨ ਤਾਂ ਜੋ ਫ਼ਸਲਾਂ ਨੂੰ  ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿਤੀ ਜਾ ਸਕੇ |

ਇਹ ਵੀ ਪੜ੍ਹੋ: ਟਿੱਪਰ ਅਤੇ ਕਾਰ ਦੀ ਹੋਈ ਭਿਆਨਕ ਟੱਕਰ, 3 ਸਾਲਾ ਬੱਚੀ ਸਮੇਤ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਆਪੋ-ਅਪਣੇ ਦਫ਼ਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਹੋਏ ਦਸਿਆ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂ ਜੋ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤਕ ਪਹੁੰਚ ਗਈ ਹੈ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement