CM ਪੰਜਾਬ ਨੇ ਪਿਛਲੇ ਸਾਢੇ 4 ਸਾਲ ਵਿੱਚ ਪੰਜਾਬ ਨੂੰ ਕੀਤਾ ਤਬਾਹ- ਭਗਵੰਤ ਮਾਨ
Published : Jul 2, 2021, 5:18 pm IST
Updated : Jul 2, 2021, 5:18 pm IST
SHARE ARTICLE
Bhagwant Mann, Captain Amarinder Singh
Bhagwant Mann, Captain Amarinder Singh

.ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਨਵਾਂ ਬਿਜਲੀ ਮਾਡਲ ਲਾਗੂ ਕੀਤਾ ਜਾਵੇਗਾ

ਚੰਡੀਗੜ੍ਹ: ਅੱਤ ਦੀ ਗਰਮੀ ਵਿੱਚ ਬਿਜਲੀ ਨਾ ਮਿਲਣ ਕਾਰਨ ਪੰਜਾਬ ਦਾ ਹਰ ਵਸਨੀਕ ਘਰ ਤੋਂ ਬਾਹਰ ਨਿਕਲ ਕੇ ਧਰਨੇ ਪ੍ਰਦਰਸਨ ਕਰ ਰਿਹਾ ਹੈ, ਕੇਵਲ ਇੱਕ ਬੰਦਾ ਜਿਹੜੇ ਆਪਣੇ ਘਰ ਵਿੱਚ ਬੈਠਾ ਮੌਜਾਂ ਮਾਣ ਰਿਹਾ ਹੈ ਅਤੇ ਉਹ ਹੈ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। ਇਹ ਗੱਲਾਂ ਦਾ ਪ੍ਰਗਟਾਵਾ ਸੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਰਦਿਆਂ ਐਲਾਨ ਕੀਤਾ ਕਿ ਆਰਾਮ ਫਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ ਵੱਲੋਂ 3 ਜੁਲਾਈ ਦਿਨ ਸਨੀਵਾਰ ਨੂੰ ਸਵੇਰੇ 11 ਵਜੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਵੇਗਾ।

cm captaincm captain

ਬਿਜਲੀ ਨਾ ਮਿਲਣ ਕਾਰਨ ਪੰਜਾਬ ਵਿੱਚ ਮਚੀ ਹਾਹਾਕਾਰ ਬਾਰੇ ਚਿੰਤਾਂ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ, ''ਹਾਕਮ ਮੌਜਾਂ ਕਰਨ, ਆਮ ਲੋਕ ਭੁੱਖੇ ਮਰਨ। ਇਹ ਹੁੱਣ ਜਅਿਾਦਾ ਸਮਾਂ ਨਹੀਂ ਚੱਲੇਗਾ।'' ਉਨ੍ਹਾਂ ਕਿਹਾ ਕਿ 3 ਜੁਲਾਈ ਨੂੰ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਮੀਟਰ ਚੈੱਕ ਕਰਕੇ ਪਤਾ ਲਗਾਉਣਗੇ ਕਿ ਇੱਥੇ ਕਿੰਨੇ ਕੁ ਘੰਟੇ ਬਿਜਲੀ ਦਾ ਕੱਟ ਲੱਗ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਘਰਾਂ ਦੀ ਬਿਜਲੀ ਸਪਲਾਈ 'ਤੇ ਭਾਰੀ ਕੱਟ ਲੱਗਣ ਕਾਰਨ ਲੋਕਾਂ ਨੂੰ ਸੜਕਾਂ 'ਤੇ ਆਉਣਾ ਪੈ ਰਿਹਾ ਹੈ ਅਤੇ ਟਿਊਬਵੈਲਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰੀ ਵਸ ਝੋਨਾ ਖੇਤਾਂ ਵਿੱਚ ਵਾਹੁਣਾ ਪੈ ਰਿਹਾ ਹੈ।

Bhagwant Mann Bhagwant Mann

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ, ਪਰ ਪੂਰਾ ਕੋਈ ਵੀ ਨਹੀਂ ਕੀਤਾ। ਸਗੋਂ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੱਲੋਂ ਲਾਗੂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਅਤੇ ਮਾਫੀਆ ਰਾਜ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਉਸੇ ਤਰ੍ਹਾਂ ਚੱਲ ਰਿਹੇ ਹਨ।

Bhagwant Mann, Captain Amarinder Singh Bhagwant Mann, Captain Amarinder Singh

ਬਾਦਲਾਂ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣ ਕਾਰਨ ਸੂਬੇ ਵਿੱਚ ਬਿਜਲੀ ਦੀ ਮਾੜੀ ਹਾਲਤ ਬਣੀ ਹੈ। ਬਾਦਲਾਂ ਵੱਲੋਂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤਿਆਂ ਦਾ ਜਕਿਰ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਪ੍ਰਾਈਵੇਟ ਕੰਪਨੀਆਂ ਆਪਣੀ ਮਰਜੀ ਨਾਲ ਥਰਮਲ ਪਲਾਂਟ ਬੰਦ ਰੱਖ ਸਕਦੀਆਂ  ਹਨ ਅਤੇ ਥਰਮਲ ਪਲਾਂਟ ਬੰਦ ਹੋਣ 'ਤੇ ਪੰਜਾਬ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਰੁਪਇਆ ਦੇ ਰੂਪ ਵਿੱਚ ਫਿਕਸ ਚਾਰਜ ਦੇਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 20,000 ਕਰੋੜ ਰਪਏ ਫਿਕਸ ਚਾਰਜ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੇ ਖਜਾਨੇ ਦੀ ਲੁੱਟ ਹੋਈ ਹੈ। ਬਾਦਲਾਂ ਦੀ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਆਰਥਿਕ ਤੌਰ 'ਤੇ ਬਰਬਾਦ ਕਰਨ ਅਤੇ ਆਪਣੇ ਘਰ ਨੂੰ ਭਰਨ 'ਤੇ ਲੱਕ ਬੰਨ੍ਹਿਆ ਹੋਇਆ ਹੈ।

Electricity Electricity

ਉਨ੍ਹਾਂ ਦੋਸ ਲਾਇਆ, ''ਕੈਪਟਨ ਨੇ ਗਲਤ ਬਿਜਲੀ ਸਮਝੌਤੇ ਰੱਦ ਨਾ ਕਰਕੇ, ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ'' ਅੱਜ ਜਦੋਂ ਪੰਜਾਬ ਦੇ ਕਿਸਾਨ, ਮਜਦੂਰ, ਕਾਰੋਬਾਰੀ, ਉਦਯੋਗਪਤੀ, ਮੁਲਾਜਮ, ਵਿਦਿਆਰਥੀ ਭਾਵ ਹਰ ਵਰਗ ਬਿਜਲੀ ਨਾ ਮਿਲਣ ਕਾਰਨ ਤ੍ਰਾਹ ਤ੍ਰਾਹ ਕਰ ਰਿਹਾ ਹੈ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਨਾਲ ਆਪਣੇ ਫਾਰਮ ਹਾਊਸ 'ਤੇ 36 ਪ੍ਰਕਾਰ ਦੇ ਖਾਣਿਆਂ ਦਾ ਆਨੰਦ ਮਾਣ ਰਿਹਾ ਹੈ ਅਤੇ ਦੂਜੇ ਪਾਸੇ ਅੱਧੇ ਕਾਂਗਰਸੀ ਵਿਧਾਇਕ ਤੇ ਮੰਤਰੀ ਆਪਣੀਆਂ ਕੁਰਸੀਆਂ ਬਚਾਉਣ ਲਈ ਦਿੱਲੀ ਦਰਬਾਰ ਦੇ ਪੈਰਾਂ ਵਿੱਚ ਨੱਕ ਰਗੜ ਰਹੇ ਹਨ।

Bhagwant MannBhagwant Mann

ਬਿਜਲੀ ਦੀ ਮਾੜੀ ਸਥਿਤੀ ਬਾਰੇ ਸੁਖਬੀਰ ਬਾਦਲ ਵੱਲੋਂ ਕੀਤੇ ਜਾ ਰਹੇ ਪ੍ਰਦਰਸਨਾਂ ਨੂੰ ਡਰਾਮੇਬਾਜੀ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਗਲਤ ਸਮਝੌਤੇ ਕੀਤੇ ਸਨ। ਉਨ੍ਹਾਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਅਕਾਲੀ ਸਰਕਾਰ ਵੇਲੇ ਕਿੰਨੇ ਸੋਲਰ ਪਾਵਰ ਪਲਾਂਟ ਅਤੇ ਕਿਸ ਕਿਸ ਦੇ ਨਾਂਅ 'ਤੇ ਲਾਏ ਸਨ?

 

Bhagwant MannBhagwant Mann

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਨਵਾਂ ਬਿਜਲੀ ਮਾਡਲ ਲਾਗੂ ਕੀਤਾ ਜਾਵੇਗਾ, ਜੋ ਹੋਰਨਾਂ ਸੂਬਿਆਂ ਲਈ ਰਾਹ ਦਸੇਰਾ ਹੋਵੇਗਾ। ਪੰਜਾਬ ਬਿਜਲੀ ਉਤਪਾਦਨ ਕਰਨ ਵਾਲਾ ਸੂਬਾ ਹੈ, ਪਰ ਮਾੜੀਆਂ ਸਰਕਾਰਾਂ ਦੀ ਲੋਟੂ ਸੋਚ ਕਾਰਨ ਇੱਥੇ ਪੰਜਾਬ ਮਾਰੂ ਬਿਜਲੀ ਸਮਝੌਤੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਲਤ ਸਮਝੌਤਿਆਂ ਜਾਂਚ ਕੀਤੀ ਜਾਵੇਗੀ ਅਤੇ ਲੋੜ ਪਈ ਤਾਂ ਰੱਦ ਵੀ ਕੀਤੇ ਜਾਣਗੇ। ਇਸ ਦੇ ਨਾਲ ਹੀ ਗਲਤ ਸਮਝੌਤੇ ਕਰਨ ਵਾਲੇ ਉਚ ਅਧਿਕਾਰੀਆਂ ਖਲਿਾਫ ਵੀ ਸਖਤ ਕਦਮ ਚੁੱਕੇ ਜਾਣਗੇ।

Bhagwant MannBhagwant Mann

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement