17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ: ਵਿਜੈ ਇੰਦਰ ਸਿੰਗਲਾ
Published : Jul 2, 2021, 4:26 pm IST
Updated : Jul 2, 2021, 4:26 pm IST
SHARE ARTICLE
Vijay Inder Singla
Vijay Inder Singla

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਮਸ਼ਵਰੇ ਉਪਰੰਤ ਸਕੂਲ ਸਿੱਖਿਆ ਮੰਤਰੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਲਈ ਦਿੱਤੀ ਸਹਿਮਤੀ

ਚੰਡੀਗੜ੍ਹ ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ (Freedom Fighters and Martyrs) ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।  ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।

School Education Minister Vijay Inder SinglaSchool Education Minister Vijay Inder Singla

ਹੋਰ ਪੜ੍ਹੋ: ਭਾਰਤੀ ਫ਼ੌਜ ’ਚ ਲੈਫਟੀਨੈਂਟ ਭਰਤੀ ਹੋਏ ਸਿੱਖ ਨੌਜਵਾਨ ਬਿਲਾਵਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖੇ ਗਏ ਹਨ ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।

Punjab School Education BoardPunjab School Education Board

ਹੋਰ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਲਈ ਅਰਦਾਸਾਂ ਕਰ ਰਹੇ ਸੀ ਪਾਕਿਸਤਾਨੀ- ਅਧਿਐਨ

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ।

vijay inder singlaVijay Inder Singla

ਹੋਰ ਪੜ੍ਹੋ: ਬਿਜਲੀ ਸੰਕਟ 'ਤੇ ਸਿੱਧੂ ਦੇ ਟਵੀਟ, 'ਸਹੀ ਦਿਸ਼ਾ 'ਚ ਕੰਮ ਕਰਾਂਗੇ ਤਾਂ ਬਿਜਲੀ ਕੱਟ ਲਾਉਣ ਦੀ ਲੋੜ ਨਹੀਂ

ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ।

Smart SchoolSchool

 

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ। ਵਿਜੈ ਇੰਦਰ ਸਿੰਗਲਾ ਨੇ ਕਿਹਾ, “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM
Advertisement