ਪੰਜਾਬ ‘ਚ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ, ਸੁਖਬੀਰ ਬਾਦਲ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ: ਸਰਕਾਰੀਆ
Published : Jul 2, 2021, 7:20 pm IST
Updated : Jul 2, 2021, 7:20 pm IST
SHARE ARTICLE
Sukhbinder Singh Sarkaria
Sukhbinder Singh Sarkaria

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਪੂਰੇ ਪੰਜਾਬ ਵਿਚ ਕਿਤੇ ਵੀ ਕੋਈ ਕਮੀ ਨਹੀਂ ਹੈ, ਸੁਖਬੀਰ ਦਾ ਇਹ ਦਾਅਵਾ ਸਿਆਸੀ ਸ਼ੋਹਰਤ ਖੱਟਣ ਤੋਂ ਇਲਾਵਾ ਕੁਝ ਨਹੀਂ।

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ (Water Resources Minister Sukhbinder Singh Sarkaria) ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਗਲਤ ਬਿਆਨਬਾਜ਼ੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਵਿਚ ਨਹਿਰੀ ਪਾਣੀ ਦੀ ਸਪਲਾਈ (Canal Water Supply) ਦੀ ਅਸਲ ਤਸਵੀਰ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦਾ ਇਹ ਦਾਅਵਾ ਸਿਆਸੀ ਸ਼ੋਹਰਤ ਖੱਟਣ ਤੋਂ ਇਲਾਵਾ ਕੁਝ ਨਹੀਂ। ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਅਗਲੇ 2 ਦਿਨਾਂ ਵਿਚ ਬਿਜਲੀ ਪਾਣੀ ਦੀ ਸਪਲਾਈ ਨਾ ਹੋਈ ਤਾਂ ਝੋਨੇ ਦੀ ਬੀਜੀ ਫਸਲ ਤਬਾਹ ਹੋ ਜਾਵੇਗੀ।

ਹੋਰ ਪੜ੍ਹੋ: ਹਮਾਸ ਵੱਲੋਂ ਅੱਗ ਲਾਉਣ ਵਾਲੇ ਗੁਬਾਰੇ ਭੇਜਣ ਤੋਂ ਬਾਅਦ ਇਜ਼ਰਾਈਲ ਨੇ ਰਾਤ ਭਰ ਕੀਤੇ ਹਵਾਈ ਹਮਲੇ

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਪੂਰੇ ਪੰਜਾਬ ਵਿਚ ਕਿਤੇ ਵੀ ਕੋਈ ਕਮੀ ਨਹੀਂ ਹੈ ਅਤੇ ਇਸ ਸਬੰਧੀ ਹਾਲੇ ਤੱਕ ਇਕ ਵੀ ਕਿਸਾਨ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਪਰ ਸੁਖਬੀਰ ਗਲਤ ਤੱਥ ਪੇਸ਼ ਕਰਕੇ ਪੰਜਾਬਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਨਹਿਰੀ ਪਾਣੀ ਭਾਖੜਾ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਤੋਂ ਉਪਲੱਬਧ ਹੁੰਦਾ ਹੈ। ਹਾਲਾਂਕਿ ਇਸ ਸਾਲ ਬਰਫ ਘੱਟ ਪੈਣ ਕਰਕੇ ਅਤੇ ਬਰਸਾਤਾਂ ਘੱਟ ਹੋਣ ਕਰਕੇ ਭਾਖੜਾ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 56.24 ਫੁੱਟ, 55.84 ਫੁੱਟ ਅਤੇ 10.10 ਮੀਟਰ ਘੱਟ ਹੈ। ਇਸ ਦੇ ਉਲਟ ਬਰਸਾਤ ਘੱਟ ਹੋਣ ਕਰਕੇ ਨਹਿਰੀ ਪਾਣੀ ਦੀ ਮੰਗ ਬਹੁਤ ਜ਼ਿਆਦਾ ਵੱਧ ਗਈ ਹੈ। 

Sukhbir BadalSukhbir Badal

ਉਨ੍ਹਾਂ ਦੱਸਿਆ ਕਿ ਡੈਮਾਂ ਵਿੱਚ ਉਪਰੋਕਤ ਦਰਸਾਏ ਲੈਵਲਾਂ ਦੇ ਬਾਵਜੂਦ ਨਹਿਰਾਂ ਵਿੱਚ ਪਾਣੀ ਹਰ ਸਾਲ ਦੀ ਤਰ੍ਹਾਂ ਪੂਰੀ ਸਮਰੱਥਾ ਨਾਲ ਛੱਡਿਆ ਜਾ ਰਿਹਾ ਹੈ ਜਿਵੇਂ ਕਿ ਮਾਲਵਾ ਖੇਤਰ ਨੂੰ ਪਾਣੀ ਦੀ ਸਪਲਾਈ ਕਰਨ ਵਾਲਾ ਸਰਹੰਦ ਨਹਿਰ ਸਿਸਟਮ ਆਪਣੀ ਸਮਰੱਥਾ ਅਨੁਸਾਰ 11000 ਕਿਊਸਿਕ ਅਤੇ ਫਿਰੋਜ਼ਪੁਰ ਨਹਿਰ ਸਿਸਟਮ ਲਗਭਗ 10000 ਕਿਊਸਿਕ ਸਮਰੱਥਾ ਨਾਲ ਚੱਲ ਰਿਹਾ ਹੈ। ਇਸੇ ਤਰ੍ਹਾਂ ਦੁਆਬਾ ਖੇਤਰ ਨੂੰ ਨਹਿਰੀ ਪਾਣੀ ਸਪਲਾਈ ਕਰਨ ਵਾਲੀ ਬਿਸਤ ਦੁਆਬ ਨਹਿਰ 1450 ਕਿਊਸਿਕ, ਸ਼ਾਹ ਨਹਿਰ ਸਿਸਟਮ ਲਗਭਗ 600 ਕਿਊਸਿਕ ਅਤੇ ਮਾਝਾ ਖੇਤਰ ਨੂੰ ਪਾਣੀ ਦੀ ਸਪਲਾਈ  ਕਰਨ ਵਾਲਾ ਅੱਪਰ ਬਾਰੀ ਦੁਆਬ ਨਹਿਰ ਸਿਸਟਮ ਲਗਭਗ 6000 ਕਿਊਸਿਕ ਸਮਰੱਥਾ ਨਾਲ ਚੱਲ ਰਿਹਾ ਹੈ। 

ਹੋਰ ਪੜ੍ਹੋ: ਵਿਦਿਆਰਥੀਆਂ ਦੇ ਟੀਕਾਕਰਨ ਸਬੰਧੀ ਅੰਕੜਿਆਂ ਦੇ ਅਧਾਰ 'ਤੇ ਹੋਵੇਗਾ ਕਾਲਜ ਖੋਲ੍ਹਣ ਦਾ ਫੈਸਲਾ

ਜਲ ਸਰੋਤ ਮੰਤਰੀ ਅਨੁਸਾਰ ਜਿੱਥੇ ਕਿਤੇ ਵੀ ਨਹਿਰਾਂ/ਕੱਸੀਆਂ ਦੀ ਹਾਲਤ ਠੀਕ ਨਾ ਹੋਣ ਕਾਰਣ ਨਹਿਰਾਂ ਸਮਰੱਥਾ ਅਨੁਸਾਰ ਪਾਣੀ ਨਹੀਂ ਲੈ ਸਕਦੀਆਂ ੳੱਥੇ ਹਰ ਸਾਲ ਦੀ ਤਰ੍ਹਾਂ ਰੋਟੇਸ਼ਨ ਸਿਸਟਮ ਲਾਗੂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਟੇਲਾਂ 'ਤੇ ਵੀ ਲਗਭਗ ਪੂਰਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਇਸ ਨੂੰ ਰੋਜ਼ਾਨਾ ਮੋਨੀਟਰ ਵੀ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਰੱਤੀ ਭਰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਹੋਰ ਪੜ੍ਹੋ: Instagram Rich List 2021: ਹਰ Paid Post ਤੋਂ ਕਰੋੜਾਂ ਰੁਪਏ ਕਮਾਉਂਦੇ ਹਨ ਪ੍ਰਿਯੰਕਾ ਤੇ ਵਿਰਾਟ

ਉਨ੍ਹਾਂ ਦੱਸਿਆ ਕਿ ਬਿਜਲੀ ਦੀ ਸਮੱਸਿਆ ਵੀ ਇਕ-ਦੋ ਦਿਨਾਂ ਵਿਚ ਠੀਕ ਹੋ ਜਾਵੇਗੀ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਕਹਿਣਾ ਸਰਾਸਰ ਗਲਤ ਅਤੇ ਤੱਥਰਹਿਤ ਹੈ ਕਿ ਜ਼ਮੀਨਾਂ ਨੂੰ ਨਹਿਰੀ ਪਾਣੀ ਉਪਲੱਬਧ ਨਾ ਹੋਣ ਕਰਕੇ ਝੋਨੇ ਦੀ ਬੀਜੀ ਫਸਲ ਤਬਾਹ ਹੋ ਰਹੀ ਹੈ। ਸਰਕਾਰੀਆ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਮੁਕਾਬਲੇ ਮੌਜੂਦਾ ਸਰਕਾਰ ਦੇ ਫੈਸਲੇ ਕਿਸਾਨਾਂ ਪੱਖੀ ਹਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਕੈਪਟਨ ਸਰਕਾਰ ਨੇ ਬਹੁਤ ਸਾਰੇ ਕਾਰਗਰ ਕਦਮ ਚੁੱਕੇ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement