ਖ਼ਬਰਾਂ |

ਤਾਜ਼ਾ |

ਲੰਬੇ ਸਮੇਂ ਤੋਂ ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ETT ਅਧਿਆਪਕ ਨੇ ਖ਼ਤਮ ਕੀਤੀ ਭੁੱਖ ਹੜਤਾਲ 
Published : Jul 2, 2021, 11:34 am IST
Updated : Jul 2, 2021, 11:37 am IST
SHARE ARTICLE
Unemployed ETT teacher who climbed the tower for a long time ended his hunger strike
Unemployed ETT teacher who climbed the tower for a long time ended his hunger strike

ਸੁਰਿੰਦਰਪਾਲ ਨੂੰ ਸਵੇਰੇ ਕਰੀਬ 6 ਵਜੇ ਜੂਸ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਵਾਇਆ ਗਿਆ।

ਪਟਿਆਲਾ : ਪਟਿਆਲਾ 'ਚ ਲੰਬੇ ਸਮੇਂ ਤੋਂ ਟਾਵਰ 'ਤੇ ਚੜ੍ਹੇ ਅਤੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਵੱਲੋਂ ਅੱਜ ਆਪਣੀ ਭੁੱਖ-ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਸੁਰਿੰਦਰਪਾਲ ਨੇ ਸ਼ੁੱਕਰਵਾਰ ਸਵੇਰੇ ਆਪਣੀ ਭੁੱਖ-ਹੜਤਾਲ ਖ਼ਤਮ ਕੀਤੀ। ਸੁਰਿੰਦਰਪਾਲ ਨੂੰ ਸਵੇਰੇ ਕਰੀਬ 6 ਵਜੇ ਜੂਸ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਵਾਇਆ ਗਿਆ।

surinderpal singh Ett Teachersurinderpal singh Ett Teacher

ਹੋਰ ਪੜ੍ਹੋ -  ਵੋਟਾਂ ਬਦਲੇ ‘ਮੁਫ਼ਤ ਸਹੂਲਤਾਂ’ ਜਾਂ ਜੂਠੇ ਛਿੱਲੜ?

ਜ਼ਿਕਰਯੋਗ ਹੈ ਕਿ ਈ. ਟੀ. ਟੀ. ਅਧਿਆਪਕ ਯੂਨੀਅਨ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਚ ਸਹਿਮਤੀ ਬਣ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੇਰੁਜ਼ਗਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਲੰਬੀ ਵਿਚਾਰ-ਚਰਚਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅੱਜ ਦੁਪਹਿਰ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ।

surinderpal singh Ett Teachersurinderpal singh Ett Teacher

ਇਹ ਵੀ ਪੜ੍ਹੋ - 21 ਸਾਲਾ ਭਾਰਤੀ ਸਵੀਮਰ ਮਾਨਾ ਪਟੇਲ ਨੇ ਕੀਤਾ ਟੋਕੀਓ ਉਲੰਪਿਕ ਲਈ ਕੁਆਲੀਫਾਈ

ਉਨ੍ਹਾਂ ਕਿਹਾ ਕਿ ਮੀਟਿੰਗ ਦੇ ਮਿਲੇ ਭਰੋਸੇ ਤੋਂ ਸਹਿਮਤ ਹੁੰਦਿਆਂ ਹੀ ਸੁਰਿੰਦਰਪਾਲ ਸਿੰਘ ਗੁਰਦਾਸਪੁਰ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੁਰਿੰਦਰਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਟਾਵਰ 'ਤੇ ਡਟੇ ਹੋਏ ਸਨ। ਮਰਨ ਵਰਤ ਕਾਰਨ ਉਨ੍ਹਾਂ ਦੀ ਹਾਲਤ ਵੀ ਗੰਭੀਰ ਹੋ ਰਹੀ ਸੀ।  

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement