
6 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਮਾਣਾ - ਜ਼ਿਲ੍ਹਾ ਪਟਿਆਲਾ ਦੇ ਸਮਾਣਾ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੇਤਨ ਸ਼ਰਮਾ (23) ਸਮਾਣਾ ਦੇ ਪਿੰਡ ਸ਼ਸੀ ਬ੍ਰਾਹਮਣ ਵਜੋਂ ਹੋਈ ਹੈ।
Death
ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ਾਮ 7 ਵਜੇ ਚੇਤਨ ਖੇਤਾਂ ਵਿੱਚ ਝੋਨੇ ਨੂੰ ਪਾਣੀ ਲਾਉਣ ਗਿਆ ਸੀ। ਜਿਵੇਂ ਹੀ ਉਸ ਨੇ ਟਿਊਬਵੈਲ ਚਾਲੂ ਕਰਨ ਲਈ ਬਿਜਲੀ ਚਲਾਈ, ਉਸ ਨੂੰ ਮੌਕੇ ਉਤੇ ਕਰੰਟ ਲੱਗ ਗਿਆ। ਪਿੰਡ ਵਾਸੀਆਂ ਨੇ ਚੇਤਨ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਜਾਨ ਨਹੀਂ ਬਚ ਸਕੀ।
ਦੱਸ ਦਈਏ ਕਿ ਚੇਤਨ ਸ਼ਰਮਾ ਦਾ 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਰਾਮ ਨਗਰ ਥਾਣੇ ਦੀ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪਰਿਵਾਰ ਦੇ ਦੋ ਮੈਂਬਰਾਂ ਦੀ ਵੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ। ਇੱਕ ਵਾਰ ਫੇਰ ਪਰਿਵਾਰ ਉਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ।