
ਦੇਸ਼ ਦੇ ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖ਼ਤਮ ਹੋ ਰਿਹਾ ਹੈ
ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਸੰਭਾਵਨਾ ਹੈ। ਕੈਪਟਨ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਕਰਨ ਦੀਆਂ ਤਿਆਰੀਆਂ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ। ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਗੇ ਸਬੰਧ ਹਨ। ਕਿਹਾ ਜਾ ਰਿਹਾ ਹੈ ਕਿ ਪਾਰਟੀ 'ਚ ਰਲੇਵੇਂ ਤੋਂ ਬਾਅਦ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕੀਤਾ ਜਾਵੇਗਾ।
captain Amarinder Singh
ਕੈਪਟਨ ਅਮਰਿੰਦਰ ਇਸ ਸਮੇਂ ਅਪਣੀ ਰੀੜ ਦੀ ਹੱਡੀ ਦੇ ਇਲਾਜ ਲਈ ਲੰਡਨ 'ਚ ਹਨ। ਕੁੱਝ ਦਿਨ ਪਹਿਲਾਂ ਉਹਨਾਂ ਦੀ ਸਰਜਰੀ ਹੋਈ ਹੈ। ਉਹ ਇਸ ਮਹੀਨੇ ਦੇ ਦੂਜੇ ਹਫ਼ਤੇ ਪੰਜਾਬ ਪਰਤਣਗੇ। ਦੇਸ਼ ਦੇ ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 6 ਅਗਸਤ ਨੂੰ ਉਪ ਰਾਸ਼ਟਰਪਤੀ ਦੀ ਚੋਣ ਹੋਣੀ ਹੈ। ਇਸ ਦੇ ਲਈ 5 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ 19 ਜੁਲਾਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ।