CM ਮਾਨ ਨੇ ਮਾਰਕਫੈੱਡ ਵਲੋਂ ਤਿਆਰ ਸ਼ਹਿਦ ਕੋਟੇਡ ‘ਕੌਰਨ ਫਲੇਕਸ` ਕੀਤੇ ਲਾਂਚ 
Published : Jul 2, 2022, 7:13 pm IST
Updated : Jul 2, 2022, 7:13 pm IST
SHARE ARTICLE
CM LAUNCHES HONEY COATED ‘CORN FLAKES’ PRODUCED BY MARKFED
CM LAUNCHES HONEY COATED ‘CORN FLAKES’ PRODUCED BY MARKFED

ਰਾਜ ਦੀ ਸਹਿਕਾਰੀ ਲਹਿਰ ਅਤੇ ਖੇਤੀਬਾੜੀ ਆਧਾਰਤ ਅਰਥਚਾਰੇ ਨੂੰ ਮਜ਼ਬੂਤ ਕਰਨ ਵਾਲਾ ਕਦਮ ਦੱਸਿਆ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਰਕਫੈੱਡ ਵੱਲੋਂ ਤਿਆਰ ਕੀਤੇ ਸ਼ਹਿਦ ਕੋਟੇਡ ‘ਕੌਰਨ ਫਲੇਕਸ’ ਲਾਂਚ ਕੀਤੇ। ਇੱਥੇ ਸਹਿਕਾਰਤਾ ਦਿਵਸ ਮੌਕੇ ਸ਼ਨਿੱਚਰਵਾਰ ਨੂੰ ਕੌਰਨ ਫਲੇਕਸ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਵਿੱਚ ਉੱਚ ਗੁਣਵੱਤਾ ਵਾਲੇ ਉਤਪਾਦ ਬਣਾਉਣ ਲਈ ਮਾਰਕਫੈੱਡ ਦੀ ਇੱਕ ਇਤਿਹਾਸਕ ਅਤੇ ਮਾਰਗ ਦਰਸ਼ਕ ਪਹਿਲ ਗਰਦਾਨਿਆ। ਉਨ੍ਹਾਂ ਕਿਹਾ ਕਿ ਆਪਣੀ ਗੁਣਵੱਤਾ ਅਤੇ ਸਵਾਦ ਕਾਰਨ ਮਾਰਕਫੈੱਡ ਦੇ ਉਤਪਾਦ ਵਿਸ਼ਵ ਭਰ ਵਿੱਚ ਪ੍ਰਸਿੱਧ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਲਈ ਮਾਰਕਫੈੱਡ ਨੇ ਹੁਣ ਸ਼ਹਿਦ ਕੋਟੇਡ ‘ਕੌਰਨ ਫਲੇਕਸ’ ਲਾਂਚ ਕੀਤੇ ਹਨ, ਜੋ ਕਿਸਾਨਾਂ ਅਤੇ ਖਪਤਕਾਰਾਂ ਦੋਵਾਂ ਲਈ ਲਾਹੇਵੰਦ ਹੋਣਗੇ।

CM LAUNCHES HONEY COATED ‘CORN FLAKES’ PRODUCED BY MARKFEDCM LAUNCHES HONEY COATED ‘CORN FLAKES’ PRODUCED BY MARKFED

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਬ੍ਰਾਂਡ ਅਤੇ ਅਥਾਹ ਸੰਭਾਵਨਾਵਾਂ ਕਾਰਨ ਮਾਰਕਫੈੱਡ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਦੇਣ ਲਈ ਅਜਿਹੀਆਂ ਪਹਿਲਕਦਮੀਆਂ ਰਾਹੀਂ ਸਾਰੀਆਂ ਸੰਭਾਵਨਾਵਾਂ ਤਲਾਸ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜਨਤਕ ਖੇਤਰ ਦੇ ਅਦਾਰੇ ਮਾਰਕਫੈੱਡ ਨੇ ਆਪਣੀਆਂ ਮਿਆਰੀ ਖੁਰਾਕੀ ਵਸਤਾਂ ਨਾਲ ਵਿਸ਼ਵ ਮੰਡੀ ਵਿੱਚ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵਾਂ ਲਾਂਚ ਕੀਤਾ ਗਿਆ ਗੁਣਵੱਤਾ ਭਰਪੂਰ ਉਤਪਾਦ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਮਿਆਰੀ ਖੁਰਾਕੀ ਜ਼ਰੂਰਤਾਂ ਨੂੰ ਪੂਰਾ ਕਰੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਸਵਾਦਲਾ ਉਤਪਾਦ ਸਿਰਫ਼ ਸੂਬੇ ਵਿੱਚ ਹੀ ਨਹੀਂ, ਸਗੋਂ ਦੇਸ਼ ਭਰ ਵਿੱਚ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰਾਂ ਦੇ ਵੱਡੇ ਹਿੱਸੇ ਨੂੰ ਪਸੰਦ ਆਏਗਾ।

 CM LAUNCHES HONEY COATED ‘CORN FLAKES’ PRODUCED BY MARKFEDCM LAUNCHES HONEY COATED ‘CORN FLAKES’ PRODUCED BY MARKFED

ਮੁੱਖ ਮੰਤਰੀ ਨੇ ਇਸ ਪਹਿਲਕਦਮੀ ਲਈ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਸਹਿਕਾਰੀ ਲਹਿਰ ਅਤੇ ਖੇਤੀਬਾੜੀ ਆਧਾਰਤ ਅਰਥਚਾਰੇ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪੁਲਾਂਘ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਦੇ ਉਤਪਾਦਾਂ ਨੇ ਪਹਿਲਾਂ ਹੀ ਦੇਸ਼ ਵਿਆਪੀ ਬਾਜ਼ਾਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੋਈ ਹੈ ਅਤੇ ਹੁਣ ਇਸ ਉਤਪਾਦ ਰਾਹੀਂ ਅਦਾਰਾ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੇ ਯੋਗ ਹੋਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਪੈਦਾ ਹੋਈਆਂ ਵਸਤਾਂ ਤੋਂ ਤਿਆਰ ਇਹ ਉਤਪਾਦ ਜਲਦੀ ਹੀ ਹੋਰ ਉਤਪਾਦਾਂ ਵਾਂਗ ਲੋਕਾਂ ਵਿੱਚ ਹਰਮਨ ਪਿਆਰਾ ਹੋਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement