
ਅਦਾਲਤ ਵਿੱਚ ਪੇਸ਼ ਕਰਕੇ ਹਾਸਲ ਕੀਤਾ ਜਾਵੇਗਾ ਪੁਲਿਸ ਰਿਮਾਂਡ
ਜਲੰਧਰ: ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਚਲਾ ਕੇ 32 ਬੋਰ ਦੇ ਇਕ ਪਿਸਤੌਲ, 8 ਜਿੰਦਾ ਕਾਰਤੂਸ ਅਤੇ 315 ਬੋਰ ਦੇ 2 ਰੌਂਦ ਪਿਸਟੌਲ ਸਮੇਤ 4 ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਸੀਆਈਏ 2, ਐਂਟੀ ਨਾਰਕੋਟਿਕਸ ਸੈੱਲ ਕਮਿਸ਼ਨਰੇਟ ਜਲੰਧਰ ਦੀ ਟੀਮ ਨੇ ਸਟਾਫ਼ ਦੀ ਮਦਦ ਨਾਲ ਨਸ਼ਾ ਤਸਕਰਾਂ ਨੂੰ ਬਿਨਾਂ ਕਿਸੇ ਸ਼ੱਕ ਦੇ ਕਾਬੂ ਕੀਤਾ।
PHOTO
ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਸਬ-ਇੰਸਪੈਕਟਰ ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਉਦੈ ਨਗਰ ਚੌਂਕ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।
Arrest
ਚੈਕਿੰਗ ਦੌਰਾਨ ਪਿੰਡ ਵਡਾਲਾ ਵੱਲੋਂ ਮੋਟਰਸਾਈਕਲ ’ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਰਾਜੇਸ਼ ਸ਼ਰਮਾ ਪੁੱਤਰ ਜਗਦੀਸ਼ ਚੰਦ ਵਾਸੀ ਡਗਰਾ ਤਹਿਸੀਲ ਘੁਮਿਆਰੀਆਂ, ਬਿਲਾਸਪੁਰ (ਹਿਮਾਚਲ ਪ੍ਰਦੇਸ਼) ਅਤੇ ਹਰਦੀਪ ਸਿੰਘ ਤਾਰਾ ਸਿੰਘ ਵਾਸੀ ਆਲਮਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।