
ਨਾਮਜ਼ਦ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
ਲੁਧਿਆਣਾ ਅਦਾਲਤ ਨੇ ਸਿਮਰਜੀਤ ਬੈਂਸ ਅਤੇ 6 ਸਾਥੀਆਂ ਨੂੰ ਐਲਾਨਿਆ ਸੀ ਭਗੌੜਾ
ਲੁਧਿਆਣਾ : ਜਬਰ ਜ਼ਨਾਹ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Simarjit Singh Bains
ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਿਮਰਜੀਤ ਸਿੰਘ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਨੂੰ ਲੁਧਿਆਣਾ ਅਦਾਲਤ ਨੇ ਭਗੋੜਾ ਐਲਾਨਿਆ ਸੀ ਜਿਨ੍ਹਾਂ ਵਿਚ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਵੀ ਸ਼ਾਮਲ ਸਨ।Simarjit Singh Bains
ਇਸ ਦੇ ਚਲਦੇ ਹੀ ਪੁਲਿਸ ਨੇ ਅੱਜ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਮੁੱਖ ਕਥਿਤ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।