
ਜੇਕਰ ਕੋਈ ਵਿਅਕਤੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਦੀ ਪੜਤਾਲ ਕਰ ਕੇ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ
ਜਲੰਧਰ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਵਿਚ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਵਲੋਂ ਆਪਣੀ ਟੀਮ ਸਮੇਤ ਜਲੰਧਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਵਿਅਕਤੀ ਕੋਲੋਂ 5 ਲੱਖ ਦੀ ਨਕਦੀ ਮਿਲੀ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਪੁੱਛਗਿੱਛ ਲਈ ਥਾਣੇ ਲਿਜਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਇਨਕਮ ਟੈਕਸ ਨੂੰ ਵੀ ਸੂਚਿਤ ਕਰ ਦਿਤਾ ਗਿਆ ਹੈ, ਉਹ ਵੀ ਥਾਣੇ ਆ ਕੇ ਪੜਤਾਲ ਕਰਨਗੇ। ਫਿਲਹਾਲ ਮੁਢਲੀ ਪੁੱਛਗਿੱਛ 'ਚ ਉਸ ਨੇ ਦਸਿਆ ਕਿ ਉਹ ਵਪਾਰੀ ਕੋਲ ਪੈਸੇ ਲੈ ਕੇ ਸਾਮਾਨ ਲੈ ਰਿਹਾ ਸੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦਸਿਆ ਕਿ ਅੱਜ ਪੰਜਾਬ ਭਰ ਵਿਚ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਸ਼ਹਿਰ ਵਿਚ ਕਈ ਨਾਕੇ ਲਗਾਏ ਗਏ ਹਨ ਅਤੇ ਪੁਲਿਸ ਵਲੋਂ ਕਈ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਜੇਕਰ ਕੋਈ ਵਿਅਕਤੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਦੀ ਪੜਤਾਲ ਕਰ ਕੇ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ ਪੰਜ ਲੱਖ ਦੀ ਨਕਦੀ ਮਿਲੀ, ਇਸ ਸਬੰਧੀ ਡੀ.ਸੀ.ਪੀ ਹਰਵਿੰਦਰ ਸਿੰਘ ਵਿਰਕ ਨੇ ਦਸਿਆ ਕਿ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ 5 ਲੱਖ ਰੁਪਏ ਦੀ ਨਕਦੀ ਮਿਲੀ ਹੈ, ਉਸ ਵਿਅਕਤੀ ਨੂੰ ਥਾਣਾ ਸਦਰ ਵਿਖੇ ਇਨਕਮ ਟੈਕਸ ਸਮੇਤ ਭੇਜ ਦਿਤਾ ਗਿਆ ਹੈ। ਚੈਟਿੰਗ ਲਈ ਵਿਭਾਗ ਨੇ ਵੀ ਜਾਣਕਾਰੀ ਭੇਜੀ ਹੈ। ਫਿਲਹਾਲ ਇਸ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।