
ਤਰਸੇਮ ਸਿੰਘ ਘਰ ਦੇ ਨਾਲ ਖੇਤਾਂ ਵਿਚ ਕੰਮ ਕਰ ਰਿਹਾ ਸੀ
ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਕਸਬਾ ਕਲਸੀਆਂ ਕਲਾ ਵਿਖੇ ਸਵੇਰ ਵੇਲੇ ਖੇਤਾਂ ਵਿਚ ਕੰਮ ਕਰਦੇ ਸਮੇਂ ਕਿਸਾਨ ਦੀ ਜ਼ਹਿਰੀਲਾ ਸੱਪ ਲੜਨ ਕਾਰਨ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਤਰਸੇਮ ਸਿੰਘ ਦੇ ਲੜਕੇ ਦਿਲਪ੍ਰੀਤ ਸਿੰਘ ਅਤੇ ਮ੍ਰਿਤਕ ਤਰਸੇਮ ਸਿੰਘ ਦੇ ਪਿਤਾ ਅਜੀਤ ਸਿੰਘ ਨੇ ਦਸਿਆ ਕਿ ਸਵੇਰ ਵੇਲੇ ਤਰਸੇਮ ਸਿੰਘ ਘਰ ਦੇ ਨਾਲ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਇਸ ਦੌਰਾਨ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿਤਾ। ਉਹਨਾਂ ਨੇ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਇੰਨੇ ਨੂੰ ਉਹਨਾਂ ਦੀ ਮੌਤ ਹੋ ਗਈ ਹੈ।
ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਹ ਥੋੜ੍ਹੀ-ਬਹੁਤ ਖੇਤੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ, ਅਤੇ ਇਸ ਦੌਰਾਨ ਉਸ ਦੀ ਮੌਤ ਹੋ ਗਈ ਹੈ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਨਾ ਕੋਈ ਸਹਾਇਤਾ ਕੀਤੀ ਜਾਵੇ ਜਿਸ ਨਾਲ ਉਹ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਣ।