ਬਟਾਲਾ 'ਚ ਚੋਰੀ ਕੀਤੇ ਪਿੱਤਲ ਦੇ ਡੌਣੇ ਮਗਰੋਂ ਹੋਈ ਮਾਮੂਲੀ ਤਕਰਾਰ, ਚੱਲੀ ਗੋਲੀ
Published : Jul 2, 2023, 2:57 pm IST
Updated : Jul 2, 2023, 8:57 pm IST
SHARE ARTICLE
In Batala, after a stolen brass thread, there was a minor dispute, a shot was fired
In Batala, after a stolen brass thread, there was a minor dispute, a shot was fired

ਮੌਕੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ

 

ਗੁਰਦਾਸਪੁਰ : ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲਾ ਲਾਲ ਸਿੰਘ ਅਧੀਨ ਪਿੰਡ ਧਵਾਨ ਤੋਂ ਗੋਲੀ ਚੱਲਣ ਦੀਖਬਰ ਸਾਹਮਣੇ ਆ ਰਹੀ ਹੈ। ਜਿਥੇ ਚੋਰੀ ਕੀਤੇ ਪਿੱਤਲ ਦੇ ਡੌਣੇ ਤੋਂ ਹੋਈ ਮਾਮੂਲੀ ਤਕਰਾਰਬਾਜ਼ੀ ਨੂੰ ਲੈ ਕੇ ਪਿੰਡ ਦੇ ਇਕ ਵਿਅਕਤੀ ਬਚਿੱਤਰ ਸਿੰਘ ਵੱਲੋਂ ਇਸੇ ਪਿੰਡ ਦੇ ਇਕ ਵਿਅਕਤੀ ਜਗਦੀਪ ਸਿੰਘ ਅਤੇ ਉਸ ਦੇ ਪਰਿਵਾਰ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਮੌਕੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ। ਮਾਮਲਾ ਪੁਲਿਸ ਦੇ ਧਿਆਨ 'ਚ ਆਉਣ ਤੋਂ ਬਾਅਦ ਪੁਲਿਸ ਵਲੋਂ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। 

ਪੀੜਤ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਮਨੀਕਰਨ ਸਾਹਿਬ ਗਏ ਹੋਏ ਸੀ, ਪਿੱਛੇ ਘਰ 'ਚ ਉਹਨਾਂ ਦੇ ਪਿਤਾ  ਸਨ, ਇਕ ਰਾਤ ਉਹਨਾਂ ਦੇ ਘਰੋਂ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਪਿੱਤਲ ਦਾ ਡੌਣਾ ਚੋਰੀ ਕਰ ਲਿਆ ਗਿਆ ਅਤੇ ਉਸ ਡੌਣੇ ਨੂੰ ਨਾਲ ਲਗਦੇ ਪਿੰਡ ਵਿਚ ਵੇਚ ਦਿੱਤਾ ਗਿਆ, ਜਦੋਂ ਉਹ ਵਾਪਸ ਆਏ ਤਾਂ ਡੌਣੇ ਦੀ ਭਾਲ ਕੀਤੀ ਅਤੇ ਪਤਾ ਚੱਲਿਆ ਕਿ ਬਚਿੱਤਰ ਸਿੰਘ ਵਲੋਂ ਹੀ ਇਹ ਡੌਣਾ ਚੋਰੀ ਕਰਕੇ ਅੱਗੇ ਕਿਸੇ ਨੂੰ ਵੇਚ ਦਿੱਤਾ ਸੀ। ਇਸੇ ਤਕਰਾਰਬਾਜ਼ੀ ਤੋਂ ਬਚਿੱਤਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਹਨਾਂ 'ਤੇ ਹਮਲਾ ਕੀਤਾ ਅਤੇ ਗੋਲੀਆਂ ਵੀ ਚਲਾਈਆਂ ਪਰ ਬਚਾ ਹੋ ਗਿਆ।

ਮੌਕੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਉਹਨਾਂ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਮੰਗਦੇ ਹਨ ਅਤੇ ਨਾਲ ਹੀ ਉਹਨਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾਵੇ ਕਿਉਂਕਿ ਉਹਨਾਂ ਦੀ ਜਾਨ ਨੂੰ ਅਜੇ ਵੀ ਖਤਰਾ ਬਣਿਆ ਹੋਇਆ ਹੈ।  ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਐਸ ਐਸ ਪੀ ਬਟਾਲਾ ਅਸ਼ਵਨੀ ਗੋਟੀਆਲ ਨੇ ਕਿਹਾ ਕਿ ਇਸ ਮਾਮਲੇ 'ਚ ਪੁਲਿਸ ਵਲੋਂ 6 ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ, ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement