ਨਕੋਦਰ 'ਚ ਖੇਤਾਂ ਵਿਚ ਕੱਦੂ ਕਰ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By : GAGANDEEP

Published : Jul 2, 2023, 1:44 pm IST
Updated : Jul 2, 2023, 1:44 pm IST
SHARE ARTICLE
photo
photo

ਪੁਲਿਸ ਨੇ ਵਾਰਦਾਤ ਵਿਚ ਵਰਤੀ ਕਾਰ ਅਤੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

 

ਨਕੋਦਰ: ਨਕੋਦਰ ਦੇ ਪਿੰਡ ਲੱਧੇਵਾਲੀ ਵਿੱਚ ਬੀਤੀ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ ਹੈ।  ਜਾਣਕਾਰੀ ਨੌਜਵਾਨ ਬੀਤੀ ਰਾਤ ਆਪਣੇ ਖੇਤਾਂ ਵਿੱਚ ਝੋਨਾ ਲਾਉਣ ਲਈ ਕੱਦੂ ਕਰ ਰਿਹਾ ਸੀ। ਦੋ ਕਾਰਾ ਵਿੱਚ ਕਰੀਬ 5 ਵਿਅਕਤੀ ਆਏ, ਜਿਨ੍ਹਾਂ ਨੇ ਉਕਤ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿਤੇ, ਜਿਸ ਕਰਕੇ ਉਹ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਸ਼ਰਧਾਲੂਆਂ ਦੀ ਬੱਸ ਨਾਲ ਵਾਪਰਿਆ ਹਾਦਸਾ ਕੈਂਟਰ ਨੇ ਬੱਸ ਨੂੰ ਮਾਰੀ ਟੱਕਰ, ਦੋ ਸ਼ਰਧਾਲੂਆਂ ਦੀ ਹੋਈ ਮੌਤ

ਮੌਕੇ 'ਤੇ ਉਸ ਨੂੰ ਜਲੰਧਰ ਵਿਖੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਲੱਧੇਵਾਲੀ ਥਾਣਾ ਸਦਰ ਨਕੋਦਰ ਵਜੋ ਹੋਈ ਹੈ।

ਇਹ ਵੀ ਪੜ੍ਹੋ: ਉੜੀਸਾ STF ਨੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ, ISI ਏਜੰਟਾਂ ਨਾਲ ਸਾਂਝੇ ਕਰਦੇ ਸਨ OTP

 ਸੂਚਨਾ ਮਿਲਦੇ ਹੀ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ। ਪੁਲਿਸ ਨੇ ਵਾਰਦਾਤ ਵਿਚ ਵਰਤੀ ਕਾਰ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਛਾਪਾਮਾਰੀ ਕਰ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement