
ਅਣਪਛਾਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਜਗਰਾਉਂ: ਜਗਰਾਉਂ ਦੇ ਪੁਲਿਸ ਚੌਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ. ਐੱਸ. ਆਈ. ਜਰਨੈਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਰਨੈਲ ਸਿੰਘ ਮੋਟਰਸਾਈਕਲ ’ਤੇ ਬੀਤੀ ਰਾਤ 9 ਵਜੇ ਪੁਲਿਸ ਚੌਕੀ ਗਿੱਦੜਵਿੰਡੀ ਤੋਂ ਥਾਣਾ ਸਿੱਧਵਾਂ ਬੇਟ ਆ ਰਿਹਾ ਸੀ, ਜਦੋਂ ਉਹ ਸਥਾਨਕ ਸਫੀਪੁਰ ਚੌਕ ਨਜ਼ਦੀਕ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ।
ਇਹ ਵੀ ਪੜ੍ਹੋ: ਬਠਿੰਡਾ ’ਚ ਇਮੀਗ੍ਰੇਸ਼ਨ ਕੰਪਨੀਆਂ ’ਤੇ ਵੱਡੀ ਕਾਰਵਾਈ, 20 ਟਰੈਵਲ ਏਜੰਟਾਂ ਦੇ ਲਾਇਸੈਂਸ ਕੀਤੇ ਰੱਦ
ਮ੍ਰਿਤਕ ਏ. ਐੱਸ. ਆਈ. ਜਰਨੈਲ ਸਿੰਘ ਪਿੰਡ ਮਹੇੜੂ ਥਾਣਾ ਮਹਿਤਪੁਰ ਦਾ ਰਹਿਣ ਵਾਲਾ ਸੀ, ਉਹ ਅਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਏ ਹਨ। ਪੁਲਿਸ ਵਲੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ, ਜਿਥੇ ਬਾਅਦ ਦੁਪਹਿਰ ਉਸ ਦਾ ਸਸਕਾਰ ਕਰ ਦਿਤਾ ਗਿਆ।
ਇਹ ਵੀ ਪੜ੍ਹੋ : ਪਾਣੀ ਦੀ ਟੈਂਕੀ 'ਚ ਵਾਲੀਬਾਲ ਨੂੰ ਕੱਢਣ ਲਏ ਨੌਜਵਾਨ ਦੀ ਡੁੱਬਣ ਕਾਰਨ ਮੌਤ