ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ
Published : Jul 2, 2023, 6:27 pm IST
Updated : Jul 2, 2023, 6:27 pm IST
SHARE ARTICLE
photo
photo

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਲਗਾਏ ਜਾਣ ਵਾਲੇ ਸਮਰ ਕੈਂਪ ਲਈ ਤਿਆਰੀਆਂ ਮੁਕੰਮਲ : ਸਿੱਖਿਆ ਮੰਤਰੀ

 

ਚੰਡੀਗੜ : ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ  ਲਈ 3 ਜੁਲਾਈ ਤੋਂ 15 ਜੁਲਾਈ ,2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਇੱਕ ਪ੍ਰੈਸਨੋਟ ਰਾਹੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ  ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ  ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ।

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਮਰ ਕੈਂਪਾਂ ਵਿੱਚ  ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ , ਵਾਤਾਵਰਣ ਸਿੱਖਿਆ ਅਤੇ  ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਖੁਦ ਵੀ ਇਹਨਾਂ ਸਮਰ ਕੈਂਪਾਂ ਨਾਲ ਨੇੜਿਓਂ ਜੁੜੇ ਰਹਿਣਗੇ ਤੇ ਸਮਰ ਕੈਂਪਾਂ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਦੀ ਕੋਸ਼ਿਸ਼ ਕਰਨਗੇ। ਬੈਂਸ ਨੇ ਕਿਹਾ ਕਿ  ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰਾਂ ਪੜਾਈ ਹੋਵੇਗੀ।
 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement