
Amritsar News : ਪਾਕਿਸਤਾਨੀ ਤਸਕਰਾਂ ਨਾਲ ਸਬੰਧ ਆਏ ਸਾਹਮਣੇ
Amritsar News : ਸਰਹੱਦ ਪਾਰ ਤੋਂ ਆਏ ਦਿਨ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਵਿਚਾਲੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 5 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਤੋਂ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 5 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਪੰਜਾਬੀ ਨੌਜਵਾਨ ਨੂੰ ਪਿੰਡ ਰਣੀਕੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਲਖਮਿੰਦਰ ਸਿੰਘ ਉਰਫ਼ ਲੱਖਾ ਵਜੋਂ ਹੋਈ ਹੈ।
ਪੁਲਿਸ ਨੇ ਇਸ ਸਬੰਧੀ ਦੱਸਿਆ ਕਿ ਮੁਲਜ਼ਮ ਦੇ ਪਾਕਿਸਤਾਨ ਦੇ ਅਲੀ ਨਾਮਕ ਸਮਗਲਰ ਨਾਲ ਸਬੰਧ ਸਾਹਮਣੇ ਆਏ ਹਨ। ਇਸ ਮੌਕੇ ਡੀ. ਜੀ. ਪੀ ਨੇ ਕਿਹਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
(For more news apart from Amritsar police arrested Punjabi youth with 5 kg of heroin News in Punjabi, stay tuned to Rozana Spokesman)