PSEB News : ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ,10ਵੀਂ ਤੇ 12ਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਲਗਾਈ

By : BALJINDERK

Published : Jul 2, 2024, 7:48 pm IST
Updated : Jul 2, 2024, 7:48 pm IST
SHARE ARTICLE
file photo
file photo

PSEB News : ਇਹ ਹੁਕਮ 4 ਜੁਲਾਈ ਤੋਂ 20 ਜੁਲਾਈ ਤੱਕ ਰਹਿਣਗੇ ਲਾਗੂ

PSEB News : ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 4ਜੁਲਾਈ ਤੋਂ 20 ਜੁਲਾਈ ਤੱਕ ਕਰਵਾਈਆਂ ਜਾ ਰਹੀਆਂ ਹਨ। ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇੱਕਠੇ ਹੋ ਜਾਂਦੇ ਹਨ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਤਮਾਈ ਢੰਗ ਨਾਲ ਕਰਾਉਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਲਗਾਈ ਜਾਵੇ। ਇਸ ਲਈ ਮੇਜਰ ਡਾ. ਅਮਿਤ ਮਹਾਜਨ, ਪੀ.ਸੀ.ਐਸ. ਵਧੀਕ ਜਿਲ੍ਹਾ ਮੈਜਿਸਟਰੇਟ, ਜਲੰਧਰ, ਇਹਨਾਂ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਹੁਕਮ ਜਾਰੀ ਕੀਤੇ। ਜਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਜਿੱਥੇ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ ਦੁਆਲੇ ਪੰਜ ਜਾਂ ਪੰਜ ਵਿਅਕਤੀਆਂ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 4 ਜੁਲਾਈ ਤੋਂ ਮਿਤੀ 20 ਜੁਲਾਈ ਤੱਕ ਲਾਗੂ ਰਹੇਗਾ। 
ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਂ ਜਾਰੀ ਕੀਤਾ ਜਾਂਦਾ ਹੈ। ਇਹ ਹੁਕਮ ਤੁਰੰਤ ਲਾਗੂ ਹੋਵੇਗਾ ।

(For more news apart from  Education Board has imposed section 144 around supplementary examination centers of 5th, 8th, 10th and 12th classes News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement