Jalandhar Byelection News : ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ : ਆਪ
Published : Jul 2, 2024, 11:03 pm IST
Updated : Jul 2, 2024, 11:03 pm IST
SHARE ARTICLE
File Photo.
File Photo.

 ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖਤਮ ਹੋ ਗਿਆ ਹੈ, ਇਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿਚ ਵੀ ਨਹੀਂ ਹਨ - ਆਪ ਆਗੂ ਜਗਤਾਰ ਸੰਘੇੜਾ

 ਚੰਡੀਗੜ੍ਹ: ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ  ਹੈ।  ਇਸ ਲਈ ਉਸਨੇ ਆਪਣਾ ਫੈਸਲਾ ਬਦਲ ਲਿਆ।

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਜੂਦ ਖ਼ਤਮ ਹੋ ਚੁੱਕਾ ਹੈ।  ਹੁਣ ਉਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿੱਚ ਵੀ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ 'ਤੇ ਵੋਟ ਨਾ ਪਾਉਣ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਬਾਗੀ ਧੜਾ ਲੋਕਾਂ ਨੂੰ ਉਸੇ ਚੋਣ ਨਿਸ਼ਾਨ 'ਤੇ ਵੋਟ ਪਾਉਣ ਦੀ ਗੱਲ ਕਹਿ ਰਿਹਾ ਹੈ | ਇਸ ਸ਼ਕ ਤੋਂ ਚਿੰਤਤ ਹੋਕੇ ਬੀਬੀ ਸੁਰਜੀਤ ਕੌਰ ਨੇ ਪਾਰਟੀ ਛੱਡ ਦਿੱਤੀ।

 ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਅਕਾਲੀ ਦਲ ਦੇ ਲੋਕ ਉਨ੍ਹਾਂ ਨੂੰ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਲਈ ਕਹਿ ਰਹੇ ਹਨ। ਜੇਕਰ ਅਜਿਹਾ ਹੀ ਕਰਨਾ ਸੀ ਤਾਂ ਉਮੀਦਵਾਰ ਕਿਉਂ ਉਤਾਰਿਆ?  ਉਨ੍ਹਾਂ ਕਿਹਾ ਕਿ ਇਸ ਲਈ ਅਕਾਲੀ ਦਲ ਖੁਦ ਜ਼ਿੰਮੇਵਾਰ ਹੈ।  ਇਸ ਲਈ ਉਹ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ।

Tags: surjit kaur

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement