ਭਾਰਤ ’ਚ ਪਾਕਿਸਤਾਨ ਵਾਲੇ ਪਾਸਿਓਂ ਦਾਖਲ ਹੋਇਆ ਘੁਸਪੈਠੀਆ, BSF ਦੇ ਜਵਾਨਾਂ ਨੇ ਕੀਤਾ ਢੇਰ 

By : RAJANNATH

Published : Jul 2, 2024, 10:12 am IST
Updated : Jul 2, 2024, 10:12 am IST
SHARE ARTICLE
The intruder who entered India from the Pakistan side was killed by BSF soldiers
The intruder who entered India from the Pakistan side was killed by BSF soldiers

ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

 

ਫਾਜ਼ਿਲਕਾ : ਸੋਮਵਾਰ ਦੇਰ ਰਾਤ ਪੰਜਾਬ ਦੇ ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਨਾਗਰਿਕ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਬੀਓਪੀ ਸਾਦਕੀ ਨੇੜੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਚੌਕਸ ਹੋ ਗਏ।

ਪਹਿਲਾਂ ਸਿਪਾਹੀਆਂ ਨੇ ਨੌਜਵਾਨ ਨੂੰ ਰੁਕਣ ਲਈ ਕਿਹਾ। ਜਦੋਂ ਉਹ ਨਾ ਰੁਕਿਆ ਤਾਂ ਸਿਪਾਹੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਜਵਾਨਾਂ ਨੇ ਜਾਂਚ ਕੀਤੀ ਤਾਂ ਉਸ ਦੇ ਕਬਜ਼ੇ 'ਚੋਂ ਪਰਸ, ਸਿਗਰਟ, ਈਅਰਫੋਨ ਅਤੇ ਤੰਬਾਕੂ ਬਰਾਮਦ ਹੋਇਆ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ।

ਫਾਜ਼ਿਲਕਾ ਦੇ ਡੀਐਸਪੀ ਸ਼ੁਬੇਗ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਨੇੜੇ ਘੁਸਪੈਠ ਕਾਰਨ ਹੋਈ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌ.ਤ ਹੋ ਗਈ। ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੋਸਟਮਾਰਟਮ ਕਰਵਾਇਆ ਜਾਵੇਗਾ। ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਭਾਰਤੀ ਸਰਹੱਦ 'ਚ ਕਿਉਂ ਦਾਖਲ ਹੋ ਰਿਹਾ ਸੀ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement