
ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ਗੁਪਤਾ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਜਾਰੀ ਕੀਤੇ ਹੁਕਮਾਂ 'ਤੇ ਮਹਿਲ ਕਲਾਂ ਦੇ ਮਾਰਕਿਟ ਕਮੇਟੀ.............
ਮਹਿਲ ਕਲਾਂ : ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ਗੁਪਤਾ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਜਾਰੀ ਕੀਤੇ ਹੁਕਮਾਂ 'ਤੇ ਮਹਿਲ ਕਲਾਂ ਦੇ ਮਾਰਕਿਟ ਕਮੇਟੀ, ਖੇਤੀਵਾੜੀ ਅਤੇ ਸਿਹਤ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਮਹਿਲ ਕਲਾਂ ਦੀਆਂ ਸਮੂਹ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮ ਵਲੋਂ ਫਲ਼ਾਂ, ਸਬਜ਼ੀਆਂ, ਬੇਕਰੀ, ਪਕੌੜਿਆ ਦੀਆਂ ਦੁਕਾਨਾਂ ਅਤੇ ਹੋਟਲਾਂ ਆਦਿ 'ਤੇ ਛਾਪੇਮਾਰੀ ਕਰਦਿਆਂ ਲੰਘੀ ਮਿਆਦ ਵਾਲੇ ਸਮਾਨ ਅਤੇ ਖਰਾਬ ਹੋ ਚੁੱਕੀਆਂ ਸਬਜ਼ੀਆਂ ਨੂੰ ਉਨ੍ਹਾਂ ਨੇ ਅਪਣੇ ਕਬਜ਼ੇ ਵਿਚ ਲਿਆ।
ਇਸ ਮੌਕੇ ਮਾਰਕੀਟ ਕਮੇਟੀ ਦਫ਼ਤਰ ਵਲੋਂ ਸੁਖਮਿੰਦਰ ਸਿੰਘ ਧੂਰਕੋਟ, ਗੁਰਮੀਤ ਸਿੰਘ ਸਿੱਧੂ, ਰਜਿੰਦਰ ਸਿੰਘ ਗੋਗੀ, ਜਸਵਿੰਦਰ ਸਿੰਘ, ਖੇਤੀਬਾੜੀ ਵਿਭਾਗ ਦੇ ਚਰਨਾ ਰਾਮ, ਹਰਪਾਲ ਸਿੰਘ, ਜਸਵਿੰਦਰ ਸਿੰਘ, ਸਿਹਤ ਵਿਭਾਗ ਦੇ ਕੁਲਜੀਤ ਸਿੰਘ , ਸਵਰਨ ਸਿੰਘ, ਗੁਰਮੇਲ ਸਿੰਘ, ਗੁਰਦਰਸ਼ਨ ਸਿੰਘ, ਬੂਟਾ ਸਿੰਘ ਨੇ ਦੁਕਾਨਦਾਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਗਲੀਆਂ ਸੜੀਆਂ ਸਬਜ਼ੀਆਂ ਅਤੇ ਖਰਾਬ ਹੋ ਚੁੱਕੇ ਫ਼ਲਾਂ ਦੀ ਵਿੱਕਰੀ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਣਗੇ। ਜੋ ਵੀ ਦੁਕਾਨਦਾਰ ਸੜੀਆਂ ਸਬਜ਼ੀਆਂ ਅਤੇ ਖਰਾਬ ਹੋ ਚੁੱਕੇ ਫ਼ਲ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਾਵਾੜ ਕਰਨਗੇ, ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।