
ਸ਼ਹਿਰ ਵਿਚ ਵਧ ਰਹੀ ਗੰਦਗੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਅੱਜ ਸ਼ਹਿਰ ਵਾਸੀਆਂ ਵੱਲੋਂ ਕੌਂਸਲ ਖ਼ਿਲਾਫ਼ ਰੋਸ ਮਾਰਚ ਕੱਢਿਆ..............
ਜ਼ੀਰਕਪੁਰ : ਸ਼ਹਿਰ ਵਿਚ ਵਧ ਰਹੀ ਗੰਦਗੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਅੱਜ ਸ਼ਹਿਰ ਵਾਸੀਆਂ ਵੱਲੋਂ ਕੌਂਸਲ ਖ਼ਿਲਾਫ਼ ਰੋਸ ਮਾਰਚ ਕੱਢਿਆ। ਇਸ ਮੌਕੇ ਵੱਖ ਵੱਖ ਸੁਸਾਇਟੀਆਂ ਦੀਆਂ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਇਸ ਰੋਸ ਮਾਰਚ ਵਿਚ ਹਿੱਸਾ ਲਿਆ। ਮੁਜ਼ਹਰਾਕਾਰੀਆਂ ਨੇ ਦੋਸ਼ ਲਾਇਆ ਕਿ ਸ਼ਹਿਰ ਵਿਚ ਸਾਫ ਸਫਾਈ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਥਾਂ ਥਾਂ ਲੱਗੇ ਗੰਦਗੀ ਦੇ ਢੇਰ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਤੇ ਬਿਮਾਰੀਆਂ ਦਾ ਸਬਬ ਬਣੇ ਹੋਏ ਹਨ।
ਇਸ ਮੌਕੇ ਮੁਜ਼ਹਰਾਕਾਰੀਆਂ ਨੇ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਮਨਵੀਰ ਸਿੰਘ ਗਿੱਲ ਨੂੰ ਇਕ ਮੰਗ ਪੱਤਰ ਦੇ ਕੇ ਇਸ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਮਨੋਜ ਦਾਸ, ਪਵਨ ਨਹਿਰੂ, ਸੁਨੀਲ ਸੇਠੀ, ਚੈਨ ਸਿੰਘ ਕਪੂਰ ਸਣੇ ਹੋਰਨਾਂ ਨੇ ਦੱਸਿਆ ਕਿ ਜ਼ੀਰਕਪੁਰ ਕੌਂਸਲ ਕੋਲ ਸ਼ਹਿਰ ਵਿਚੋਂ ਨਿਕਲਣ ਵਾਲੇ ਕੂੜੇ ਨੂੰ ਸੁੱਟਣ ਲਈ ਕੋਈ ਡੰਪਿੰਗ ਗਰਾਊਂਡ ਨਹੀ ਹੈ। ਸਿੱਟੇ ਵਜੋਂ ਸ਼ਹਿਰ ਵਿਚ ਕੌਂਸਲ ਵੱਲੋਂ ਗੰਦਗੀ ਸੁੱਟਣ ਲਈ ਉਸਾਰੇ ਵੱਖ ਵੱਖ ਸੁਸਾਇਟੀਆਂ ਵਿਚ ਡੰਪਿੰਗ ਪੁਆਇੰਟਾਂ ਤੇ ਕੂੜੇ ਦੇ ਢੇਰ ਲੱਗ ਜਾਂਦੇ ਹਨ।
ਇਸ ਮੌਕੇ ਮੁਜ਼ਹਰਾਕਾਰੀਆਂ ਨੇ ਇਸ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੂੰ ਵੀ ਇਕ ਮੰਗ ਪੱਤਰ ਦਿੱਤਾ ਗਿਆ। ਉਨਾਂ ਵੱਲੋਂ ਸਮੱਸਿਆ ਦੇ ਹੱਲ ਲਈ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮੁਜ਼ਹਰਾਕਾਰੀ ਵੀ ਸ਼ਾਮਲ ਹੋਏ।
ਗੱਲ ਕਰਨ ਤੇ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੂੜਾ ਚੁੱਕਣ ਵਾਲੀ ਕੰਪਨੀ ਤੇ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਕਰ ਵੱਖ ਵੱਖ ਪੁਆਇੰਟਾਂ ਤੋਂ ਕੂੜਾ ਚੁੱਕਣ ਦੀ ਹਦਾਇਤ ਕੀਤੀ ਗਈ ਸੀ। ਉਨ•ਾਂ ਨੇ ਕਿਹਾ ਕਿ ਸ਼ਾਮ ਤੱਕ ਕੂੜਾ ਚੁੱਕਣਾ ਸ਼ੁਰੂ ਹੋ ਗਿਆ ਸੀ।