ਗਰੇਵਾਲ, ਮੇਹਰਬਾਨ ਅਤੇ ਜਿਉਣੇਵਾਲ ਮੁੜ ਬਣੇ ਅਕਾਲੀ ਦਲ ਦੇ ਸਰਕਲ ਪ੍ਰਧਾਨ
Published : Aug 2, 2018, 12:40 pm IST
Updated : Aug 2, 2018, 12:40 pm IST
SHARE ARTICLE
Shiromani Akali Dal Leader
Shiromani Akali Dal Leader

ਸ੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦੇਹਾਤੀ ਦੇ ਪ੍ਰਧਾਨ ਜੱਥੇਦਾਰ ਰਘੁਬੀਰ ਸਿੰਘ ਸਹਾਰਨਮਾਜਰਾ ਨੇ ਅੱਜ ਸਰਕਲ ਜਮਾਲਪੁਰ ਦੇ ਸਾਬਕਾ ਪ੍ਰਧਾਨ ਕਰਮਜੀਤ ਸਿੰਘ ਗਰੇਵਾਲ.........

ਲੁਧਿਆਣਾ : ਸ੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦੇਹਾਤੀ ਦੇ ਪ੍ਰਧਾਨ ਜੱਥੇਦਾਰ ਰਘੁਬੀਰ ਸਿੰਘ ਸਹਾਰਨਮਾਜਰਾ ਨੇ ਅੱਜ ਸਰਕਲ ਜਮਾਲਪੁਰ ਦੇ ਸਾਬਕਾ ਪ੍ਰਧਾਨ ਕਰਮਜੀਤ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਅਤੇ ਇਸ ਉਪਰੰਤ ਕਰਮਜੀਤ ਸਿੰਘ ਗਰੇਵਾਲ ਨੂੰ ਸਰਕਲ ਜਮਾਲਪੁਰ, ਗੁਰਚਰਨ ਸਿੰਘ ਮੇਹਰਬਾਨ ਨੂੰ ਸਰਕਲ ਮੇਹਰਬਾਨ ਅਤੇ ਹਰਚਰਨ ਸਿੰਘ ਜਿਉਣੇਵਾਲ ਨੂੰ ਸਰਕਲ ਕੂੰਮਕਲ੍ਹਾਂ ਦਾ ਮੁੜ ਪ੍ਰਧਾਨ ਐਲਾਨਿਆ। ਇਸ ਮੌਕੇ ਗੱਲ ਕਰਦਿਆਂ ਜੱਥੇਦਾਰ ਸਹਾਰਨਮਾਜਰਾ ਨੇ ਕਿਹਾ ਕਿ ਹਲਕਾ ਖੰਨਾ ਅਤੇ ਪਾਇਲ ਦੇ ਸਰਕਲ ਪ੍ਰਧਾਨਾਂ ਦਾ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ

ਅਤੇ ਅੱਜ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਸਲਾਹ ਨਾਲ ਹਲਕੇ ਦੇ ਤਿੰਨ ਪ੍ਰਧਾਨ ਐਲਾਨ ਦਿੱਤੇ ਹਨ ਅਤੇ ਸਰਕਲ ਸਾਹਨੇਵਾਲ ਦਾ ਪ੍ਰਧਾਨ ਵੀ ਜਲਦ ਐਲਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਹਲਕਾ ਸਮਰਾਲਾ ਦੇ ਸਰਕਲ ਪ੍ਰਧਾਨ ਬਣਾਉਣ ਸਬੰਧੀ ਵੀ ਹਲਕਾ ਇੰਚਾਰਜ ਸੰਤਾ ਸਿੰਘ ਉਮੈਦਪੁਰੀ ਨਾਲ ਗੱਲ ਹੋ ਚੁੱਕੀ ਹੈ ਅਤੇ ਥੋੜੇ ਦਿਨਾਂ ਵਿੱਚ ਉਥੋਂ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇਹਾਤੀ ਦੀਆਂ ਚਾਰਾਂ ਵਿਧਾਨ ਸਭਾਵਾਂ ਦੇ ਇੰਚਾਰਜਾਂ ਦੀ ਸਹਿਮਤੀ ਨਾਲ ਅਹੁਦੇਦਾਰਾਂ ਦੀ ਲਿਸਟ ਬਣਾ ਲਈ ਗਈ ਹੈ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੀ ਜਾਵੇਗੀ।

ਹਾਈ ਕਮਾਂਡ ਦੀ ਮੋਹਰ ਤੋਂ ਬਾਅਦ, 15 ਅਗਸਤ ਤੋਂ ਪਹਿਲਾਂ ਪਹਿਲਾਂ ਦੇਹਾਤੀ ਦੇ ਸਾਰੇ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਢਿੱਲੋਂ ਦੇ ਪੀ ਏ ਰਛਪਾਲ ਸਿੰਘ, ਸਾਬਕਾ ਸਰਪੰਚ ਮਨਿੰਦਰ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਸੋਮਲ, ਜੱਥੇਦਾਰ ਜੋਰਾ ਸਿੰਘ ਸਹਾਰਨਮਾਜਰਾ, ਚੇਅਰਮੈਨ ਹਰਪਾਲ ਸਿੰਘ ਲਹਿਲ, ਬਾਬਾ ਬਲਦੇਵ ਸਿੰਘ, ਗੁਰਜੀਤ ਸਿੰਘ ਯੂ ਐਸ ਏ, ਦਰਸ਼ਨ ਸਿੰਘ ਗਰੇਵਾਲ, ਮਨਜੀਤ ਸਿੰਘ ਗਰੇਵਾਲ, ਹਰਬੰਸ ਸਿੰਘ ਗਰੇਵਾਲ,

ਬਰਿੰਦਰ ਸਿੰਘ ਨਾਗਰਾ, ਗੁਰਭੇਜ ਸਿੰਘ ਹੈਪੀ, ਬਾਬਾ ਹਰਬੰਸ ਸਿੰਘ ਵਲੀਪੁਰ, ਅਮਰਜੀਤ ਸਿੰਘ ਸਾਬਕਾ ਸਰਪੰਚ ਬਲੀਏਵਾਲ, ਸੁਖਵਿੰਦਰ ਸਿੰਘ ਕਾਲੀ, ਪ੍ਰਿਤਪਾਲ ਸਿੰਘ ਗਰੇਵਾਲ, ਜਗਤਾਰ ਸਿੰਘ ਗਰੇਵਾਲ, ਤਾਰਾ ਸਿੰਘ ਸੈਕਟਰੀ, ਰਣਜੀਤ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਇੰਦਰਜੀਤ ਸਿੰਘ ਗਰੇਵਾਲ, ਗੁਰਪਾਲ ਸਿੰਘ ਗਿੱਲ, ਹਰਜੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ ਮਾਂਗਟ, ਸਵਰਨ ਸਿੰਘ ਅਤੇ ਜਿੰਦਰ ਸਿੰਘ ਆਦਿ ਹਾਜਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement